ਮਜੀਠੀਆ ਦੀ ਰਿਹਾਈ ਮਗਰੋਂ ਅਕਾਲੀ ਦਲ ਵਿੱਚ ਖੁਸ਼ੀ ਦੀ ਲਹਿਰ, ਥਾਂ-ਥਾਂ ਹੋ ਰਹੇ ਸ਼ਾਨਦਾਰ ਸਵਾਗਤ

ਰਿਪੋਰਟ: ਨਵਦੀਪ ਸੈਂਟੀ

ਰਿਪੋਰਟ: ਨਵਦੀਪ ਸੈਂਟੀ
ਤਰਨਤਾਰਨ 9 ਫਰਵਰੀ:
ਪੰਜਾਬ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਦੀ ਰਿਹਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਕਈ ਥਾਵਾਂ ’ਤੇ ਢੋਲ-ਨਗਾਰੇ ਵਜਾਏ ਜਾ ਰਹੇ ਹਨ, ਫੁੱਲਾਂ ਦੇ ਹਾਰ ਪਾਏ ਜਾ ਰਹੇ ਹਨ ਅਤੇ ਨਾਅਰਿਆਂ ਨਾਲ ਵਰਕਰ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।

ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਸੋਨੂੰ ਵੱਡੇ ਕਾਫ਼ਲੇ ਸਮੇਤ ਬਿਕਰਮਜੀਤ ਸਿੰਘ ਮਜੀਠੀਆ ਦੇ ਸਵਾਗਤ ਲਈ ਪੁੱਜੇ। ਉਨ੍ਹਾਂ ਵੱਲੋਂ ਮਜੀਠੀਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸੋਨੂੰ ਨੇ ਕਿਹਾ ਕਿ “ਮਾਝੇ ਦੇ ਜਰਨੈਲ” ਬਿਕਰਮਜੀਤ ਸਿੰਘ ਮਜੀਠੀਆ ਦੀ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਜੀਠੀਆ ਦੀ ਭੂਮਿਕਾ ਹਮੇਸ਼ਾ ਅਹਿਮ ਰਹੀ ਹੈ ਅਤੇ ਉਨ੍ਹਾਂ ਦੀ ਵਾਪਸੀ ਨਾਲ ਵਰਕਰਾਂ ਦਾ ਹੌਸਲਾ ਹੋਰ ਵੀ ਬੁਲੰਦ ਹੋਇਆ ਹੈ।

Watch our YouTube video

Comments are closed.