ਅਗਨੀਵੀਰ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਯੋਗ ਉਮੀਦਵਾਰ 1 ਅਪ੍ਰੈਲ 2026 ਤੱਕ ਕਰ ਸਕਦੇ ਹਨ ਅਪਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ):
ਭਾਰਤੀ ਫੌਜ ਵੱਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ 1 ਜੁਲਾਈ 2005 ਤੋਂ 1 ਜੁਲਾਈ 2009 (ਦੋਵੇਂ ਦਿਨ ਸਮੇਤ) ਦੇ ਵਿਚਕਾਰ ਹੋਣੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਯੋਗ ਅਤੇ ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in ’ਤੇ ਜਾ ਕੇ ਆਪਣੀਆਂ ਆਨਲਾਈਨ ਅਰਜ਼ੀਆਂ ਭਰ ਸਕਦੇ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 1 ਅਪ੍ਰੈਲ 2026 ਨਿਰਧਾਰਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਅਰਜ਼ੀ ਭਰਨ ਤੋਂ ਪਹਿਲਾਂ ਵੈੱਬਸਾਈਟ ’ਤੇ ਦਿੱਤੀਆਂ ਯੋਗਤਾ ਸ਼ਰਤਾਂ ਅਤੇ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਲਿਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਯੋਗ ਨੌਜਵਾਨਾਂ ਨੂੰ ਦੇਸ਼ ਸੇਵਾ ਦਾ ਇਹ ਸੁਨਹਿਰਾ ਮੌਕਾ ਹਾਸਲ ਕਰਨ ਅਤੇ ਇੱਕ ਅਨੁਸ਼ਾਸਿਤ ਤੇ ਸਨਮਾਨਯੋਗ ਕਰੀਅਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

Comments are closed.