ਤਰਨਤਾਰਨ ਵਿੱਚ ਅਕਾਲੀ ਦਲ ਲਈ ਉਤਸ਼ਾਹ, ਵਿਕਰਮਜੀਤ ਮਜੀਠੀਆ ਦਾ ਗਰਮਜੋਸ਼ੀ ਨਾਲ ਸਵਾਗਤ

ਰਿਪੋਰਟ ਨਵਦੀਪ ਸ਼ੈਂਟੀ

ਤਰਨਤਾਰਨ, (11 ਫ਼ਰਵਰੀ) — ਹਲਕਾ ਤਰਨਤਾਰਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਪ੍ਰਿੰਸਿਪਲ ਮੈਡਮ ਸੁਖਵਿੰਦਰ ਕੌਰ ਰੰਧਾਵਾ (ਹਲਕਾ ਇੰਚਾਰਜ, ਤਰਨਤਾਰਨ) ਦੀ ਅਗਵਾਈ ਹੇਠ ਅਕਾਲੀ ਆਗੂ ਵਿਕਰਮਜੀਤ ਸਿੰਘ ਮਜੀਠੀਆ ਦਾ ਇਲਾਕਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਖੁਸ਼ੀ ਦੇ ਪ੍ਰਗਟਾਵੇ ਵਜੋਂ ਲੱਡੂ ਵੰਡੇ ਗਏ ਅਤੇ ਮਾਹੌਲ ਪੂਰੀ ਤਰ੍ਹਾਂ ਜੋਸ਼ੀਲਾ ਬਣਿਆ ਰਿਹਾ।

ਸਮਾਗਮ ਵਿੱਚ ਸ਼ਹਿਰ ਅਤੇ ਹਲਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣਾ ਭਰੋਸਾ ਜਤਾਇਆ। ਆਯੋਜਕਾਂ ਵੱਲੋਂ ਸਮਾਗਮ ਵਿੱਚ ਪਹੁੰਚੇ ਸਾਰੇ ਭਰਾਵਾਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਦੌਰਾਨ ਵਕਤਾਵਾਂ ਨੇ ਆਸ ਜਤਾਈ ਕਿ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲੇਗਾ ਅਤੇ ਲੋਕ ਆਪਣੀ ਕੀਮਤੀ ਵੋਟ ਪਾਰਟੀ ਦੇ ਹੱਕ ਵਿੱਚ ਪਾਉਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸੂਬੇ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਤਰਨਤਾਰਨ ਤੋਂ ਪ੍ਰਿੰਸਿਪਲ ਮੈਡਮ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੇ ਬਹੁਮਤ ਨਾਲ ਜਿਤਾਇਆ ਜਾਵੇਗਾ।

Watch our YouTube video

Leave A Reply