ਅਕਾਲੀ ਦਲ ਪੁਨਰ ਸੁਰਜੀਤ ਵਲੋਂ ਦੁਮਣਾ ਮੋਰਿੰਡਾ ਵਿਖੇ ਵਿਸ਼ਾਲ ਇਕੱਤਰਤਾ 24 ਨੂੰ
ਅਕਾਲੀ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ, ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁਮਣਾ ਸਮੇਤ ਅਨੇਕਾਂ ਸੀਨੀਅਰ ਆਗੂ ਸ਼ਿਰਕਤ ਕਰਨਗੇ
18 ਫਰਵਰੀ/ ਕਰਨੈਲ ਜੀਤ
ਮੋਰਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਬਣੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 24 ਫਰਵਰੀ ਦਿਨ ਮੰਗਲਵਾਰ ਨੂੰ ਪਿੰਡ ਦੁਮਣਾ ( ਮੋਰਿੰਡਾ) ਵਿਖੇ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਐਸ ਜੀ ਪੀ ਸੀ ਸ੍ਰੀ ਅੰਮ੍ਰਿਤਸਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਦੱਸਿਆ ਕਿ ਇਸ ਮੌਕੇ ਪੰਥ ਅਤੇ ਪੰਜਾਬ ਨਾਲ ਸਬੰਧਤ ਕਈ ਅਹਿਮ ਮਸਲਿਆਂ ਅਤੇ ਹੋਲੇ ਮੱਹਲੇ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਮੌਕੇ ਹੋਰਨਾਂ ਆਗੂਆਂ ਤੋਂ ਇਲਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਸ੍ਰਪਰਸਤ ਰਵੀਇੰਦਰ ਸਿੰਘ ਦੁਮਣਾ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸਮੇਤ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ ਅਤੇ ਆਪਣੇ ਵਿਚਾਰ ਸਾਂਝੇ ਕਰੇਗੀ। ਜਥੇਦਾਰ ਹਰਬੰਸ ਕੰਧੋਲਾ ਨੇ ਦੱਸਿਆ ਕਿ ਇਸ ਮੌਕੇ ਗੁਰੂ ਕਾ ਲੰਗਰ ਵਰਤੇਗਾ।
ਇਸ ਮੌਕੇ ਸਮੂਹ ਆਗੂ ਸਾਹਿਬਾਨ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਮਸਲਿਆਂ ਤੇ ਵਿਚਾਰ ਕਰਨ ਲਈ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣ ।ਇਸ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਪ੍ਰੀਤਮ ਸਿੰਘ ਸਲੋਮਾਜਰਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਟੇਟ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਮੂੰਡੀਆਂ ਅਤੇ ਗੁਰਬਖਸ਼ ਸਿੰਘ ਡੂਮਛੇੜੀ ਪ੍ਰਧਾਨ ਸਾਬਕਾ ਸੈਨਿਕ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੀ ਹਾਜ਼ਰ ਸਨ l
Comments are closed.