ਗਿਆਨੀ ਰਘਵੀਰ ਸਿੰਘ ਨੇ ਸਾਡੇ ਬਿਆਨਾਂ ਤੇ ਮੋਹਰ ਲਗਾਈ – ਦੁਮਣਾ
19 ਫਰਵਰੀ/ ਕਰਨੈਲ ਜੀਤ
ਮੋਰਿੰਡਾ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਮੇਟੀ ਤੇ ਕਾਬਜ਼ ਗਰੂਪ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਉਜਾਗਰ ਕਰਕੇ ਸਾਡੇ ਵਲੋਂ 25 ਸਾਲ ਪਹਿਲਾਂ ਦਿੱਤੇ ਬਿਆਨਾਂ ਤੇ ਮੋਹਰ ਲਗਾਈ ਹੈ।ਇਹ ਵਿਚਾਰ ਅਕਾਲੀ ਦਲ ਪੁਨਰ ਸੁਰਜੀਤ ਦੇ ਸ੍ਰਪਰਸਤ ਰਵੀਇੰਦਰ ਸਿੰਘ ਦੁਮਣਾ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਥੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਗਟ ਕੀਤੇ ਉਹਨਾਂ ਆਖਿਆ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਆਖਿਆ ਕਾਬਜ਼ ਗਰੂਪ ਨੇ ਵੱਖ ਵੱਖ ਤਰੀਕਿਆਂ ਨਾਲ ਗੁਰੂ ਦੀ ਗੋਲਕ ਦਾ ਕਰੌੜਾਂ ਰੁਪਏ ਲੁਟੇ ਗਏ ਹਨ। ਉਹਨਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਸਮੇਤ ਇਸ ਦੇ ਸਾਥੀਆਂ ਨੇ ਪਹਿਲਾਂ ਕੀਤੀਆਂ ਬਜ਼ਰ ਗਲਤੀਆਂ ਨੂੰ ਮੰਨਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ ਸੀ। ਪ੍ਰੰਤੂ ਫਿਰ ਵੀ ਵਿੰਗੇ ਟੇਡੇ ਢੰਗ ਨਾਲ ਲੁੱਟ ਜਾਰੀ ਰਹੀ। ਉਹਨਾਂ ਆਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਟੋਲੇ ਤੋਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜ਼ਾਦ ਕਰਵਾ ਕੇ ਸਿੱਖੀ ਸਿਧਾਂਤਾਂ ਨੂੰ ਲਾਗੂ ਕੀਤਾ ਜਾਵੇ। ਉਹਨਾਂ ਦੱਸਿਆ ਕਿ ਸ੍ਰੀ ਆਕਾਲ ਤਖਤ ਸਾਹਿਬ ਜੀ ਵਲੋਂ ਨਾਮਜ਼ਦ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਬਣੇ ਪੁਨਰ ਸੁਰਜੀਤ ਅਕਾਲੀ ਦਲ ਵਲੋਂ ਸਮੂਚੇ ਪੰਜਾਬ ਅੰਦਰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਪੰਜਾਬ ਦੇ ਲੋਕਾਂ ਖਾਸ ਕਰ ਸਿੱਖ ਸ਼ਰਧਾਲੂਆਂ ਨੂੰ ਚੇਤਨ ਕੀਤਾ ਜਾ ਰਿਹਾ ਹੈ ਤਾਂ ਜ਼ੋ ਸਮਾਂ ਆਉਣ ਤੇ ਇਸ ਟੋਲੇ ਨੂੰ ਚਲਦਾ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਵਲੋਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਦੂਮਣਾ ਵਿਖੇ 24 ਫਰਵਰੀ ਨੂੰ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਇਕੱਠ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬ ਦੀ ਸਾਰੀ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਸ੍ਰ ਰਵੀਇੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਅਕਾਲੀ ਦਲ ਪੁਨਰ ਸੁਰਜੀਤ ਵਲੋਂ 3 ਮਾਰਚ ਨੂੰ ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪੰਥਕ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਭਰ ਤੋਂ ਲੱਖਾਂ ਲੋਕ ਸ਼ਾਮਲ ਹੋਣਗੇ। ਉਹਨਾਂ ਪੰਜਾਬ ਦੇ ਸਮੂਹ ਅਕਾਲੀ ਆਗੂਆਂ ਤੇ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿੱਖ ਲੀਡਰਾਂ ਨੂੰ ਆਪਣੀ ਸਲਾਹ ਮਸ਼ਵਰਾ ਜ਼ਰੁਰ ਦੇਣ ਤਾਂ ਜ਼ੋ ਲੰਮੇ ਸਮੇਂ ਤੋਂ ਮਨਮਰਜ਼ੀ ਚਲਾ ਰਹੇ ਲੋਕਾਂ ਨੂੰ ਪਾਸੇ ਕਰਕੇ ਸਿੱਖੀ ਸਿਧਾਂਤਾਂ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਮਕੜੌਨਾ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਅਕਾਲੀ ਦਲ ਜ਼ਿਲ੍ਹਾ ਰੂਪਨਗਰ, ਸਾਬਕਾ ਜ਼ਿਲ੍ਹਾ ਜਥੇਦਾਰ ਪ੍ਰੀਤਮ ਸਿੰਘ ਸਲੋਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਕੰਧੋਲਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਮੂੰਡੀਆਂ ਪ੍ਰਧਾਨ ਟਰੱਕ ਯੂਨੀਅਨ ਮੋਰਿੰਡਾ, ਜਥੇਦਾਰ ਮਹਿੰਦਰ ਸਿੰਘ ਲੁਠੇੜੀ ਆਦਿ ਆਗੂ ਹਾਜ਼ਰ ਸਨ।
Watch our YouTube video
Comments are closed.