ਜ਼ੀਰਕਪੁਰ ਵਿੱਚ 4 ਕਰੋੜ 22 ਲੱਖ ਰੁਪਏ ਦੇ ਇਤਿਹਾਸਕ ਵਿਕਾਸ ਕਾਰਜਾਂ ਦੀ ਸ਼ੁਰੂਆਤ – ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਲਈ ਵਚਨਬੱਧ: ਵਿਧਾਇਕ ਰੰਧਾਵਾ
ਸੜਕਾਂ, ਸਟਾਰਮ ਸੀਵਰੇਜ ਤੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ — ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਸਰਕਾਰ: ਵਿਧਾਇਕ ਰੰਧਾਵਾ
ਮੁਹਾਲੀ, 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਹੱਦ ਅੰਦਰ ਕਰੀਬ ₹4 ਕਰੋੜ 22 ਲੱਖ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੰਮੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਟਿਕਾਊ ਹੱਲ ਦੇਣ ਵੱਲ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਾਰਡ ਨੰਬਰ–15 ਵਿੱਚ ₹2 ਕਰੋੜ 20 ਲੱਖ 50 ਹਜ਼ਾਰ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਸਟਾਰਮ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਮੌਸਮੀ ਬਾਰਿਸ਼ ਦੌਰਾਨ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਬਣੇਗੀ।
ਇਸ ਤੋਂ ਇਲਾਵਾ ਵਾਰਡ ਨੰਬਰ–16 ਵਿੱਚ ₹2 ਕਰੋੜ 1 ਲੱਖ 50 ਹਜ਼ਾਰ ਦੀ ਲਾਗਤ ਨਾਲ ਸਟਾਰਮ ਸੀਵਰੇਜ ਲਾਈਨ ਦੀ ਉਸਾਰੀ ਅਤੇ ਸੜਕਾਂ ‘ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦਾ ਵੀ ਨੀਹ ਪੱਥਰ ਰੱਖਿਆ ਗਿਆ। ਇਸ ਨਾਲ ਨਾ ਸਿਰਫ਼ ਸੜਕਾਂ ਦੀ ਹਾਲਤ ਸੁਧਰੇਗੀ, ਸਗੋਂ ਪਾਣੀ ਨਿਕਾਸ ਪ੍ਰਣਾਲੀ ਵੀ ਮਜ਼ਬੂਤ ਹੋਵੇਗੀ, ਜਿਸ ਨਾਲ ਵਸਨੀਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਰਫ਼ਤਾਰ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਦਾ ਵਿਸਥਾਰ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ ਅਤੇ ਹਰ ਵਾਰਡ ਵਿੱਚ ਸਮਾਨ ਤੌਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਜ਼ੀਰਕਪੁਰ ਦੇ ਹੋਰ ਇਲਾਕਿਆਂ ਵਿੱਚ ਵੀ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ, ਤਾਂ ਜੋ ਸ਼ਹਿਰ ਨੂੰ ਇੱਕ ਸੁਚੱਜੇ, ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਸਕੇ।
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ।
Comments are closed.