ਮੋਹਾਲੀ ਕਤਲ ਕਾਂਡ ਚ ਵੱਡੀ ਕਾਰਵਾਈ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ
ਮੋਟਰਸਾਈਕਲ ਰੇਸ ਰੋਕਣ ’ਤੇ ਕੀਤਾ ਗਿਆ ਸੀ ਹਮਲਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 19 ਫਰਵਰੀ ਸੁਸ਼ੀਲ ਕੁਮਾਰ
ਮੋਹਾਲੀ ਪੁਲਿਸ ਨੇ ਫੇਸ 11 ਦੇ ਲਕਸ਼ਮੀ ਨਰਾਇਣ ਮੰਦਰ ਨੇੜੇ ਹੋਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਨਾਬਾਲਗਾਂ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ 14 ਅਤੇ 15 ਫਰਵਰੀ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਸੇਵ ਸਿੰਘ ਨੇ ਮੰਦਰ ਦੇ ਨੇੜੇ ਕੁਝ ਨੌਜਵਾਨਾਂ ਨੂੰ ਮੋਟਰਸਾਈਕਲਾਂ ਦੀ ਰੇਸ ਲਗਾਉਣ ਤੋਂ ਰੋਕਿਆ ਸੀ। ਇਸ ਦੌਰਾਨ ਇੱਕ ਨੌਜਵਾਨ ਨੇ ਕਿਰਚ ਕੱਢ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖਮੀ ਹਾਲਤ ਵਿੱਚ ਗੁਰਸੇਵ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਫੇਸ 11 ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਦੋ ਨਾਬਾਲਗਾਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਬਾਲਗ ਮੁਲਜ਼ਮਾਂ ਨੂੰ ਹੁਸ਼ਿਆਰਪੁਰ ਦੇ ਅਬਜ਼ਰਵੇਸ਼ਨ ਹੋਮ ਭੇਜਿਆ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਸ਼ਾਮ ਸੁੰਦਰ ਠਾਕੁਰ, ਤੇਜਬੀਰ, ਗੌਰਵ, ਰਾਕੇਸ਼ ਕੁਮਾਰ, ਆਦਰਸ਼ ਉਰਫ਼ ਬਿੱਲਾ, ਸੋਮਵੀਰ, ਜਤਿੰਦਰ ਸਿੰਘ, ਮੋਹਿਤ, ਦਿਨੇਸ਼ ਅਤੇ ਅਭਿਮਨ ਉਰਫ਼ ਅਭੀ ਸ਼ਾਮਿਲ ਹਨ। ਪੁਲਿਸ ਨੇ ਮੁਲਜ਼ਮਾਂ ਪਾਸੋਂ ਇੱਕ ਮੋਟਰਸਾਈਕਲ ਸਪਲੈਂਡਰ, ਇੱਕ ਬੁਲਟ ਮੋਟਰਸਾਈਕਲ ਅਤੇ ਹਮਲੇ ਵਿੱਚ ਵਰਤੀ ਗਈ ਕਿਰਚ ਬਰਾਮਦ ਕੀਤੀ ਹੈ।
ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਕੁੱਲ 18 ਦੋਸ਼ੀ ਸ਼ਾਮਿਲ ਹਨ, ਜਿਨ੍ਹਾਂ ਵਿੱਚੋਂ 12 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 20 ਫਰਵਰੀ ਤੱਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ, ਜਿਸ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਮੌਕੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਐਸਐਚਓ ਫੇਸ 11 ਯੋਗੇਸ਼ ਕੁਮਾਰ ਵੀ ਮੌਜੂਦ ਸਨ।
Watch our YouTube video
<iframe width=”560″ height=”315″ src=”https://www.youtube.com/embed/m50Ia1Pqc60?si=Yyq4Z-todfyBJOqX” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>
Comments are closed.