ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 18 ਫਰਵਰੀ ਨੂੰ ਮੁਫ਼ਤ ਹੈਲਥ ਚੈਕਅੱਪ ਕੈਂਪ
ਗੁਰੂਦੁਆਰਾ ਸਾਹਿਬ, ਪਿੰਡ ਸਵਾੜਾ (ਬਲਾਕ ਖਰੜ) ਵਿਖੇ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ / ਕੁਰਾਲੀ, 16 ਫਰਵਰੀ (ਪੁਸ਼ਪਿੰਦਰ ਸਿੰਘ) — “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜਨ 2025–26 ਦੇ ਅਧੀਨ 18 ਫਰਵਰੀ 2026 ਨੂੰ ਗੁਰੂਦੁਆਰਾ ਸਾਹਿਬ, ਪਿੰਡ ਸਵਾੜਾ (ਬਲਾਕ ਖਰੜ) ਵਿਖੇ ਵਿਸ਼ੇਸ਼ ਹੈਲਥ ਚੈਕਅੱਪ ਕੈਂਪ ਲਗਾਇਆ ਜਾਵੇਗਾ।
ਇਹ ਕੈਂਪ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਨਵਦੀਪ ਕੌਰ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਸੀਨੀਅਰ ਸਿਟੀਜਨਾਂ ਦੀ ਕੈਟਰੈਕਟ ਸਰਜਰੀ ਲਈ ਅਸੈਸਮੈਂਟ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਬਜ਼ੁਰਗਾਂ ਲਈ ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਸਕ੍ਰੀਨਿੰਗ, ਕੈਂਸਰ ਜਾਂਚ, ਹੱਡੀਆਂ ਦੀ ਜਾਂਚ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਚਿਕਿਤਸਕ/ਕਲਿਨਿਕਲ ਸਾਇਕੋਲੋਜੀਕਲ ਅਸੈਸਮੈਂਟ ਵਰਗੀਆਂ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਕੈਂਪ ਵਿੱਚ ਯੋਗਾ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਬਜ਼ੁਰਗਾਂ ਨੂੰ ਆਪਣੇ ਹੱਕਾਂ ਬਾਰੇ ਕਾਨੂੰਨੀ ਸਲਾਹ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੌਕੇ ’ਤੇ ਹੀ ਪੈਨਸ਼ਨ ਅਤੇ ਸੀਨੀਅਰ ਸਿਟੀਜਨ ਕਾਰਡ ਲਈ ਅਰਜ਼ੀਆਂ ਵੀ ਸਵੀਕਾਰ ਕੀਤੀਆਂ ਜਾਣਗੀਆਂ।
ਪ੍ਰਸ਼ਾਸਨ ਵੱਲੋਂ ਇਲਾਕੇ ਦੇ ਵੱਧ ਤੋਂ ਵੱਧ ਸੀਨੀਅਰ ਸਿਟੀਜਨਾਂ ਨੂੰ ਇਸ ਮੁਫ਼ਤ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।
Comments are closed.