ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਨਸ਼ਾ ਤਸਕਰ ਕਾਬੂ, ਖਾਲੜਾ ਪੁਲਿਸ ਦੀ ਕਾਰਵਾਈ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ

ਖਾਲੜਾ ਪੁਲਿਸ ਵੱਲੋਂ 4 ਦੋਸ਼ੀ ਗ੍ਰਿਫਤਾਰ, 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ

ਤਰਨ ਤਾਰਨ, 13 ਫਰਵਰੀ:
ਮਾਨਯੋਗ ਸ੍ਰੀ ਸੁਰਿੰਦਰ ਲਾਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਖਾਲੜਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 23 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੀ ਰਿਪੂਤਪਨ ਸਿੰਘ ਪੀ.ਪੀ.ਐਸ., ਐਸ.ਪੀ. ਇਨਵੈਸਟੀਗੇਸ਼ਨ ਤਰਨ ਤਾਰਨ ਅਤੇ ਸ੍ਰੀ ਪ੍ਰੀਤਇੰਦਰ ਸਿੰਘ ਡੀ.ਐਸ.ਪੀ. ਭਿੱਖੀਵਿੰਡ ਦੀ ਨਿਗਰਾਨੀ ਹੇਠ ਐਸ.ਆਈ. ਬਲਜਿੰਦਰ ਸਿੰਘ, ਮੁੱਖ ਅਫਸਰ ਥਾਣਾ ਖਾਲੜਾ ਦੀ ਅਗਵਾਈ ਹੇਠ ਐਸ.ਆਈ. ਗੁਰਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ 12 ਫਰਵਰੀ 2026 ਨੂੰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।
ਗਸ਼ਤ ਦੌਰਾਨ ਪੁਲਿਸ ਨੂੰ ਮੁਖਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਪਾਕਿਸਤਾਨੀ ਸਮੱਗਲਰਾਂ ਪਾਸੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਵੇਚਦੇ ਹਨ ਅਤੇ ਮੋਟਰਸਾਇਕਲ ਸਪਲੈਂਡਰ ਨੰਬਰ PB02EW8471 ‘ਤੇ ਆ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਡਿਫੈਂਸ ਡਰੇਨ ਪੱਕੀ ਸੜਕ ਖਾਲੜਾ ‘ਤੇ ਨਾਕਾਬੰਦੀ ਕੀਤੀ ਗਈ।
ਕੁਝ ਸਮੇਂ ਬਾਅਦ ਇੱਕ ਮੋਟਰਸਾਇਕਲ ‘ਤੇ ਚਾਰ ਨੌਜਵਾਨ ਆਉਂਦੇ ਦਿੱਖੇ। ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ‘ਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੋਟਰਸਾਇਕਲ ਡਿੱਗਣ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 1 ਕਿਲੋ 23 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਜੋਬਨਜੀਤ ਸਿੰਘ ਵਾਸੀ ਗੁਮਾਨਪੁਰਾ, ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਛੇਹਰਟਾ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਅੰਮ੍ਰਿਤਸਰ ਅਤੇ ਪਲਵਿੰਦਰ ਸਿੰਘ ਵਾਸੀ ਪਹੂਵਿੰਡ ਵਜੋਂ ਹੋਈ ਹੈ।
ਇਸ ਸੰਬੰਧ ਵਿੱਚ ਥਾਣਾ ਖਾਲੜਾ ਵਿਖੇ ਮੁਕੱਦਮਾ ਨੰਬਰ 39 ਮਿਤੀ 12.02.2026 ਅਧੀਨ ਧਾਰਾ 21C/29/61/85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।
ਪੁਲਿਸ ਅਨੁਸਾਰ, ਗ੍ਰਿਫਤਾਰ ਦੋਸ਼ੀਆਂ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ।

Watch our YouTube video

Comments are closed.