ਪੰਜਾਬ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਪ੍ਰਹਾਰ-2 ਦੀ ਸ਼ੁਰੂਆਤ
ਰਿਪੋਰਟ ਸੁਸ਼ੀਲ ਕੁਮਾਰ।
(ਪਟਿਆਲਾ)
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਪ੍ਰਹਾਰ-1 ਦੀ ਕਾਮਯਾਬੀ ਤੋਂ ਬਾਅਦ ਅੱਜ ਮਿਸ਼ਨ ਪ੍ਰਹਾਰ-2 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਅੱਜ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਆਪਣੀ ਪੁਲਿਸ ਟੀਮ ਦੇ ਨਾਲ ਬਹਾਦੁਰਗੜ੍ਹ ਟੋਲ ਪਲਾਜ਼ਾ ਤੋਂ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਦੌਰਾਨ ਵੱਡੇ ਪੱਧਰ ‘ਤੇ ਸਰਚ ਅਭਿਆਨ ਚਲਾਇਆ ਗਿਆ, ਜਿਸ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।
ਮਿਸ਼ਨ ਪ੍ਰਹਾਰ-2 ਤਹਿਤ ਪੁਲਿਸ ਨੇ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ, ਜਿਸ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਐਸਐਸਪੀ ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਅਪਰਾਧ, ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਹੈ।
ਪਟਿਆਲਾ ਪੁਲਿਸ ਨੇ ਸਾਫ਼ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਚੈਕਿੰਗ ਅਤੇ ਸਰਚ ਆਪਰੇਸ਼ਨ ਜਾਰੀ ਰਹਿਣਗੇ!
Watch our YouTube video
Comments are closed.