ਪੰਜਾਬ ਸਟੇਟ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਆਯੋਗ ਵੱਲੋਂ 23 ਜ਼ਿਲ੍ਹਿਆਂ ਵਿੱਚ ਲੋਕਾਂ ਤੱਕ ਸਿੱਧੀ ਪਹੁੰਚ ਦੀ ਵੱਡੀ ਪਹਿਲ
ਰਿਪੋਟ ਨਵਦੀਪ ਸ਼ੰਟੀ
ਰਿਪੋਟ ਨਵਦੀਪ ਸ਼ੰਟੀ
ਤਰਨ ਤਾਰਨ,08/02/2026 ਪੰਜਾਬ ਸਟੇਟ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਆਯੋਗ ਵੱਲੋਂ ਲੋਕਾਂ ਤੱਕ ਨਿਆਂ ਅਤੇ ਅਧਿਕਾਰਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਲਈ ਇੱਕ ਵੱਡੀ ਅਤੇ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਆਯੋਗ ਵੱਲੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ।
ਇਸ ਪਹਿਲ ਅਧੀਨ ਹਰ ਜ਼ਿਲ੍ਹੇ ਵਿੱਚ ਆਈਡੀਬੀਏ, ਐਨਜੀਓਜ਼, ਸਰਪੰਚਾਂ, ਸਮਾਜ ਸੇਵਕਾਂ, ਵਕੀਲਾਂ ਅਤੇ ਡਾਕਟਰਾਂ ਨਾਲ ਮਿਲ ਕੇ ਲੋਕਾਂ ਦੀਆਂ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਤਾਂ ਜੋ ਜ਼ਮੀਨੀ ਪੱਧਰ ‘ਤੇ ਹਕੀਕਤ ਨੂੰ ਸਮਝਿਆ ਜਾ ਸਕੇ।
ਆਯੋਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਇੱਕ ਮਜ਼ਬੂਤ ਕੋਆਰਡੀਨੇਸ਼ਨ ਪ੍ਰਣਾਲੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਹ ਸਮੱਸਿਆਵਾਂ ਵੀ ਸਾਹਮਣੇ ਆ ਸਕਣ, ਜੋ ਆਮ ਤੌਰ ‘ਤੇ ਲੋਕ ਖੁੱਲ੍ਹ ਕੇ ਨਹੀਂ ਦੱਸ ਸਕਦੇ। ਇਸ ਮਕਸਦ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦੀ ਕੋਰ ਕਮੇਟੀ ਬਣਾਈ ਜਾ ਰਹੀ ਹੈ। ਇਸ ਨਾਲ ਲੋਕਾਂ ਨੂੰ ਹੁਣ ਆਪਣੀਆਂ ਸ਼ਿਕਾਇਤਾਂ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਆਪਣੇ ਹੀ ਜ਼ਿਲ੍ਹੇ ਵਿੱਚ ਹੱਲ ਮਿਲ ਸਕੇਗਾ।
ਇਸ ਸਬੰਧੀ ਕੋਰ ਗਰੁੱਪ ਦੇ ਫਾਰਮ ਆਯੋਗ ਦੀ ਅਧਿਕਾਰਕ ਵੈਬਸਾਈਟ ‘ਤੇ ਉਪਲਬਧ ਕਰਵਾ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਭਰਨ ਦੀ ਆਖਰੀ ਮਿਤੀ ਨਜ਼ਦੀਕ ਹੈ। ਇਸ ਤੋਂ ਇਲਾਵਾ, ਮਨੁੱਖੀ ਅਧਿਕਾਰਾਂ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ 24 ਘੰਟੇ ਚੱਲਣ ਵਾਲਾ ਹੈਲਪਲਾਈਨ ਨੰਬਰ 9855 475547 ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਬਿਨਾਂ ਕਿਸੇ ਝਿਝਕ ਦੇ ਆਪਣੀ ਗੱਲ ਆਯੋਗ ਤੱਕ ਪਹੁੰਚਾ ਸਕਣ।
ਅੱਜ ਤਰਨ ਤਾਰਣ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਸਰਪੰਚਾਂ, ਸਮਾਜਿਕ ਸੰਸਥਾਵਾਂ, ਐਨਜੀਓਜ਼ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਗ ਲਿਆ। ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਲੋਕਾਂ ਨੇ
ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਖੁੱਲ੍ਹ ਕੇ ਸਾਂਝੇ ਕੀਤੇ, ਜਦਕਿ ਪ੍ਰਸ਼ਾਸਨ ਵੱਲੋਂ ਵੀ ਆਪਣੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ।
ਆਯੋਗ ਦਾ ਕਹਿਣਾ ਹੈ ਕਿ ਇਹ ਪਹਿਲ ਲੋਕਾਂ ਦੇ ਘਰ-ਘਰ ਤੱਕ ਨਿਆਂ ਅਤੇ ਮਨੁੱਖੀ ਅਧਿਕਾਰ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਅਤੇ ਸਫਲ ਕਦਮ ਸਾਬਤ ਹੋਵੇਗੀ, ਜੋ ਇਸ ਮੁਹਿੰਮ ਦਾ ਮੁੱਖ ਟੀਚਾ ਵੀ ਹੈ।
Watch our YouTube video
Comments are closed.