ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ
ਖੁਸ਼ੀ ਦਾ ਮਾਹੌਲ ਮਾਤਮ ਵਿੱਚ ਬਦਲਿਆ, ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ
ਤਰਨ ਤਾਰਨ, (18 ਫਰਵਰੀ ਨਵਦੀਪ ਸ਼ੈਂਟੀ)
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਠੱਠੀਆਂ ਮੰਤਾਂ ਵਿੱਚ ਉਸ ਵੇਲੇ ਖੁਸ਼ੀ ਦਾ ਮਾਹੌਲ ਦਹਿਸ਼ਤ ਅਤੇ ਸੋਗ ਵਿੱਚ ਬਦਲ ਗਿਆ, ਜਦੋਂ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰਾ ਪਿੰਡ ਅਤੇ ਇਲਾਕਾ ਸਦਮੇ ਵਿੱਚ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਪੰਚ ਹਰਵਿੰਦਰ ਸਿੰਘ ਸੰਧੂ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਸਮਾਗਮ ਦੌਰਾਨ ਅਚਾਨਕ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਇਸ ਘਟਨਾ ਨਾਲ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਤਬਦੀਲ ਹੋ ਗਈਆਂ ਅਤੇ ਮੌਕੇ ‘ਤੇ ਹੜਕੰਪ ਮਚ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪਿੰਡ ਵਾਸੀਆਂ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦਰਦਨਾਕ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ।
Comments are closed.