ਐਸਜੀਪੀਸੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ – ਰਵੀਇੰਦਰ ਸਿੰਘ ਦੁਮਣਾ
ਆਖਰੀ ਚੋਣਾਂ 2011 ਵਿੱਚ ਹੋਈਆਂ, 15 ਸਾਲ ਤੋਂ ਚੋਣਾਂ ਬਕਾਇਆ
ਮੋਰਿੰਡਾ | ਕਰਨੈਲ ਜੀਤ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁਮਣਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ), ਸ੍ਰੀ ਅੰਮ੍ਰਿਤਸਰ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀਆਂ ਆਖਰੀ ਚੋਣਾਂ ਕਰੀਬ 15 ਸਾਲ ਪਹਿਲਾਂ, ਸਾਲ 2011 ਵਿੱਚ ਹੋਈਆਂ ਸਨ, ਜਦਕਿ ਨਿਯਮਾਂ ਅਨੁਸਾਰ ਇਹ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਲਾਜ਼ਮੀ ਹਨ।
ਰਵੀਇੰਦਰ ਸਿੰਘ ਦੁਮਣਾ ਨੇ ਕਿਹਾ ਕਿ ਚੋਣਾਂ ਲਈ ਨਵੀਂ ਵੋਟਰ ਲਿਸਟ ਤਿਆਰ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿੱਚ ਹਰ ਯੋਗ ਸਿੱਖ ਨੂੰ ਵੋਟ ਦਾ ਅਧਿਕਾਰ ਮਿਲੇ। ਉਨ੍ਹਾਂ ਜ਼ੋਰ ਦਿੱਤਾ ਕਿ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਤਾਂ ਜੋ ਕਿਸੇ ਤਰ੍ਹਾਂ ਦੀ ਗੜਬੜ ਨਾ ਹੋ ਸਕੇ।
ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਐਸਜੀਪੀਸੀ ਪੂਰੇ ਸਿੱਖ ਪੰਥ ਦੀ ਅਹਿਮ ਸੰਸਥਾ ਹੈ ਅਤੇ ਇਸ ਨੂੰ ਸਿਆਸੀ ਕਬਜ਼ੇ ਤੋਂ ਮੁਕਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਕਿਸੇ ਵੀ ਸਿਆਸੀ ਪਾਰਟੀ ਦਾ ਕੇਂਦਰ ਨਹੀਂ ਬਣਨਾ ਚਾਹੀਦਾ, ਸਗੋਂ ਗੁਰੂ ਦੀ ਗੋਲਕ ਦਾ ਪੈਸਾ ਗੁਰਦੁਆਰਾ ਪ੍ਰਬੰਧ, ਧਰਮ ਪ੍ਰਚਾਰ, ਹਸਪਤਾਲਾਂ, ਕਾਲਜਾਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਣਾ ਚਾਹੀਦਾ ਹੈ।
Comments are closed.