ਆਪ ਕਾਰਕੁੰਨਾਂ ਤੇ ਸਰਪੰਚਾਂ ਦੀ ਨਸ਼ਿਆਂ ਨਾਲ ਗ੍ਰਿਫ਼ਤਾਰੀ ‘ਤੇ ਜੀਤੀ ਪਡਿਆਲਾ ਦਾ ਤਿੱਖਾ ਹਮਲਾ
ਕਿਹਾ – “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਦਾਅਵਿਆਂ ਤੱਕ ਸੀਮਿਤ, ਕਾਂਗਰਸ ਨਸ਼ਾ ਮੁਕਤ ਪੰਜਾਬ ਲਈ ਵਚਨਬੱਧ
ਚੰਡੀਗੜ੍ਹ, 21 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਅਤੇ ਸਰਪੰਚਾਂ ਦੇ ਨਸ਼ਿਆਂ ਦੀ ਖੇਪ ਸਮੇਤ ਫੜੇ ਜਾਣ ਨੂੰ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਅਸਲੀ ਹਕੀਕਤ ਸਾਹਮਣੇ ਆ ਗਈ ਹੈ। ਜਦੋਂ ਸੱਤਾ ਧਾਰੀ ਪਾਰਟੀ ਨਾਲ ਸੰਬੰਧਤ ਲੋਕ ਹੀ ਨਸ਼ਿਆਂ ਦੇ ਮਾਮਲਿਆਂ ਵਿੱਚ ਫੜੇ ਜਾਣ ਲੱਗਣ, ਤਾਂ ਇਹ ਸਰਕਾਰ ਦੀ ਨਾਕਾਮੀ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ।
ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਭਿਆਨਕ ਸਮੱਸਿਆ ਨਾਲ ਜੂਝ ਰਿਹਾ ਹੈ। ਲੋਕਾਂ ਨੇ ਸਰਕਾਰ ਨੂੰ ਇਸ ਉਮੀਦ ਨਾਲ ਚੁਣਿਆ ਸੀ ਕਿ ਨਸ਼ਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪਰ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਸਿਰਫ਼ ਦਾਅਵਿਆਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ‘ਤੇ ਕੋਈ ਢੰਗ ਦੀ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਕਿਸੇ ਵੀ ਵਿਅਕਤੀ ਨਾਲ ਰਾਜਨੀਤਿਕ ਪਛਾਣ ਦੇ ਆਧਾਰ ‘ਤੇ ਕੋਈ ਭੇਦਭਾਵ ਨਾ ਕੀਤਾ ਜਾਵੇ ਅਤੇ ਸ਼ਾਮਲ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਅੰਤ ਵਿੱਚ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਬਿਆਨਾਂ ਨਹੀਂ, ਸਗੋਂ ਇਮਾਨਦਾਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਮਸਲੇ ‘ਤੇ ਆਪਣੀ ਆਵਾਜ਼ ਉਠਾਉਂਦੀ ਰਹੇਗੀ।
News in English
CHANDIGARH, March 21 (Pushpinder Singh)
Former president of the District Congress Committee Mohali Ranjit Singh Jiti Padiala termed the arrest of Aam Aadmi Party (AAP) workers and sarpanches along with a consignment of drugs as “very unfortunate and worrisome”.
He said the incident had exposed the real reality of the Punjab government’s campaign “War on Drugs”. When people belonging to the ruling party are caught in drug cases, it clearly shows the failure of the government.
Jiti Padiala said that the youth of Punjab are already grappling with the dreaded problem of drugs. People had elected the government with the hope that strict action would be taken against drugs, but the situation seems to be the opposite.
He alleged that the campaign being run by the government has been limited to only claims and advertisements, while no action is being taken on the smuggling and sale of drugs at the grassroots level. Due to this, the future of the younger generation is at stake.
He appealed to the government that no person should be discriminated against on the basis of political identity in drug cases and the strictest action should be taken against those involved.
In conclusion, Jeeti Padiala said that to make Punjab drug-free, honest and effective action is needed, not just statements. He said that the Congress party had always been committed to make Punjab drug-free and would continue to raise its voice on the issue in future as well.
Comments are closed.