ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ, ਸੀਬੀਆਈ ਜਾਂਚ ਦੀ ਮੰਗ

ਕੰਚਨਪ੍ਰੀਤ ਕੌਰ ਨੇ ਪਰਿਵਾਰ ਨਾਲ ਮੁਲਾਕਾਤ ਕਰ ਦਿੱਤਾ ਭਰੋਸਾ—“ਪਾਰਟੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ”

ਤਰਨ ਤਾਰਨ (28 ਮਾਰਚ, ਨਵਦੀਪ ਸ਼ੰਟੀ) — ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਹਲਕਾ ਤਰਨ ਤਾਰਨ ਤੋਂ ਪਾਰਟੀ ਦੀ ਇੰਚਾਰਜ ਕੰਚਨਪ੍ਰੀਤ ਕੌਰ ਵੱਲੋਂ ਮਰਹੂਮ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ।

ਜਿਕਰਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਵੱਲੋਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ। ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਉੱਤੇ ਗੰਭੀਰ ਦੋਸ਼ ਲਗਾਏ ਗਏ ਸਨ।

ਇਸ ਮੌਕੇ ਕੰਚਨਪ੍ਰੀਤ ਕੌਰ ਰੰਧਾਵਾ ਦੇ ਨਿਵਾਸ ਸਥਾਨ ‘ਤੇ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਧੀਰਜ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰੀ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਨਸਾਫ ਲਈ ਹਰ ਸੰਭਵ ਲੜਾਈ ਲੜੇਗੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਬਹੁਤ ਉਮੀਦਾਂ ਨਾਲ ਮੌਜੂਦਾ ਸਰਕਾਰ ਨੂੰ ਵੋਟ ਦਿੱਤੀ ਸੀ, ਪਰ ਹਾਲਾਤ ਉਲਟ ਨਜ਼ਰ ਆ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਉੱਚ ਅਧਿਕਾਰੀ ਤੱਕ ਨੂੰ ਇੰਨਾ ਤੰਗ ਕੀਤਾ ਗਿਆ ਕਿ ਉਸ ਨੂੰ ਆਪਣੀ ਜਾਨ ਗਵਾਉਣੀ ਪਈ, ਜਿਸ ਨਾਲ ਆਮ ਲੋਕਾਂ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਡਰ ਕਰਕੇ ਬੋਲ ਨਹੀਂ ਰਹੇ, ਜਦਕਿ ਕਈ ਲੋਕ ਤੰਗ ਆ ਕੇ ਕਠੋਰ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ। ਕੰਚਨਪ੍ਰੀਤ ਕੌਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ ਮਿਲਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਨੂੰ ਬਚਾਉਣ ਲਈ ਸਰਕਾਰੀ ਤੰਤਰ ਦੀ ਗਲਤ ਵਰਤੋਂ ਨਾ ਕੀਤੀ ਜਾਵੇ, ਨਹੀਂ ਤਾਂ ਅਕਾਲੀ ਦਲ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

News in English

Tarn Taran (March 28 Navdeep senti): The Shiromani Akali Dal (SAD) has expressed deep grief over the death of DM Gagandeep Singh Randhawa. Kanchanpreet Kaur, in-charge of the party from Tarn Taran constituency, met the family of the deceased and expressed her grief.

It is pertinent to mention here that Gagandeep Singh Randhawa had committed suicide in the past. In a video made before his death, he had levelled serious allegations against Aam Aadmi Party (AAP) cabinet minister Laljit Singh Bhullar.

On this occasion, Kanchanpreet Kaur reached Randhawa’s residence and met the family and consoled them. He said the entire SAD stands with the family in this hour of grief and will fight for justice in every possible way.

Talking to reporters, he said that people had voted for the present government with high hopes, but the situation seems to be the opposite. He alleged that even a top official was so harassed that he had to lose his life, which is one can gauge the plight of the common people.

He said that some people are not speaking out of fear, while many are fed up and are forced to take drastic steps. Kanchanpreet Kaur demanded a CBI probe into the matter and said that the family should get full justice. At the same time, he warned the government not to misuse the government machinery to save anyone, otherwise the SAD would launch a big struggle.

Comments are closed.