ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ 1 ਅਪ੍ਰੈਲ ਤੋਂ ਸ਼ੁਰੂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਅਤੇ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ

ਮੋਰਿੰਡਾ, (ਕਰਨੈਲ ਜੀਤ):
ਬਾਬਾ ਸੁਰਿੰਦਰ ਪਾਲ ਸਿੰਘ ਸੋਢੀ ਅਤੇ ਨਗਰ ਨਿਵਾਸੀਆਂ ਮੜੌਲੀ ਕਲਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਧਾਰਮਿਕ ਸਮਾਗਮ ਸ਼ਹੀਦ ਕਾਂਸੀ ਰਾਮ ਮੈਮੋਰੀਅਲ ਸਟੇਡੀਅਮ, ਮੜੌਲੀ ਕਲਾਂ (ਮੋਰਿੰਡਾ) ਵਿਖੇ 1 ਅਪ੍ਰੈਲ ਤੋਂ 5 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮੜੌਲੀ ਕਲਾਂ ਦੇ ਸਰਪੰਚ ਗੁਰਮੀਤ ਸਿੰਘ ਬਾਰੂ ਨੇ ਦੱਸਿਆ ਕਿ 1 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਸ਼ਾਮ 6 ਵਜੇ ਕਥਾ-ਕੀਰਤਨ ਦਰਬਾਰ ਦਾ ਆਰੰਭ ਹੋਵੇਗਾ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਰੋਜ਼ਾਨਾ ਸ਼ਾਮ 6 ਵਜੇ ਬੀਬੀਆਂ ਦੇ ਜਥਿਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਜਾਣਗੇ।

ਇਸ ਧਾਰਮਿਕ ਸਮਾਗਮ ਵਿੱਚ ਹੋਰਨਾਂ ਜਥਿਆਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ, ਬਾਬਾ ਜੌਨੀ, ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਬਾਬਾ ਗੁਰਪ੍ਰੀਤ ਸਿੰਘ ਭਾਮੀਆਂ ਵਾਲੇ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਸਮੇਤ ਕਈ ਮਹਾਂਪੁਰਖ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਉਨ੍ਹਾਂ ਇਹ ਵੀ ਦੱਸਿਆ ਕਿ 5 ਅਪ੍ਰੈਲ ਨੂੰ ਦਸਤਾਰ ਸਜਾਉਣ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਸਮਾਗਮ ਦੇ ਪ੍ਰਬੰਧਕ ਬਾਬਾ ਸੁਰਿੰਦਰ ਪਾਲ ਸਿੰਘ ਸੋਢੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਿਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Leave A Reply