ਸਰਕਾਰੀ ਪ੍ਰਾਇਮਰੀ ਸਕੂਲ ਚਤਾਮਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਕਰਵਾਇਆ

ਬੱਚਿਆਂ ਨੇ ਗਿੱਧਾ, ਭੰਗੜਾ, ਨਾਟਕ ਤੇ ਦੇਸ਼ ਭਗਤੀ ਗੀਤਾਂ ਨਾਲ ਮੋਹਿਆ ਦਰਸ਼ਕਾਂ ਦਾ ਮਨ, ਮੁੱਖ ਮਹਿਮਾਨ ਸਤਵਿੰਦਰ ਕੌਰ ਵੱਲੋਂ ਹੌਸਲਾ ਅਫਜ਼ਾਈ

2 ਮਾਰਚ/ ਕਰਨੈਲ ਜੀਤ
ਮੋਰਿੰਡਾ : ਸਰਕਾਰੀ ਪ੍ਰਾਇਮਰੀ ਸਕੂਲ ਚਤਾਮਲਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ, ਭੰਗੜਾ, ਕੋਰਿਓਗ੍ਰਾਫੀਆਂ, ਨਾਟਕ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ।
ਇਸ ਮੌਕੇ ਸਕੂਲ ਦੇ ਹੈੱਡ ਟੀਚਰ ਸੁਸ਼ੀਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਰੋਹ ਜਿੱਥੇ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ, ਉੱਥੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਮਨਾਂ ਵਿੱਚ ਸਕਾਰਾਤਮਕ ਸੋਚ ਦਾ ਨਿਰਮਾਣ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੀ ਸੈਂਟਰ ਹੈੱਡ ਟੀਚਰ ਮੈਡਮ ਸਤਵਿੰਦਰ ਕੌਰ ਦਾ ਸਮੂਹ ਸਟਾਫ ਅਤੇ ਅਧਿਆਪਕਾਂ ਵੱਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪ੍ਰੋਗਰਾਮ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਹਮੇਸ਼ਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।
ਸਾਲਾਨਾ ਸਮਾਰੋਹ ਦੌਰਾਨ ਸਕੂਲ ਸਟਾਫ ਮੈਂਬਰ ਮਲਕੀਤ ਸਿੰਘ, ਦਵਿੰਦਰ ਕੌਰ, ਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ।
ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਰੁਪਿੰਦਰ ਕੌਰ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਡਾਇਰੈਕਟਰ ਰਿੰਕਲ ਸਿੰਘ, ਬਰਿੰਦਰ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਮੋਹਨਜੀਤ ਕੌਰ, ਸੰਜੀਵ ਕੁਮਾਰ, ਅਸ਼ਵਨੀ ਕੁਮਾਰ, ਮੈਡਮ ਜੀਵਨ ਦੇਵੀ (ਪੰਜਕੋਹਾ), ਚੇਅਰਪਰਸਨ ਰਾਜਿੰਦਰ ਕੌਰ, ਮਨਜੀਤ ਸਿੰਘ, ਬੀਰਦਵਿੰਦਰ ਸਿੰਘ, ਪਰਮਿੰਦਰ ਸਿੰਘ, ਬੂਟਾ ਸਿੰਘ ਚਤਾਮਲਾ, ਗੁਰਪ੍ਰੀਤ ਸਿੰਘ ਪੰਚ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ (ਇਲੈਕਟ੍ਰੀਸ਼ਨ), ਮਨਜੀਤ ਸਿੰਘ ਜੋਗੀ ਚਤਾਮਲਾ, ਕੁੱਕ ਮਨਜੀਤ ਕੌਰ ਅਤੇ ਮਨਦੀਪ ਕੌਰ ਸਮੇਤ ਅਨੇਕਾਂ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਸਕੂਲ ਸਟਾਫ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰਕੇ ਸਮਾਰੋਹ ਦੀ ਰੌਣਕ ਵਧਾਈ।

News in English

2 March/ Karnail Jeet
Morinda: The annual prize distribution ceremony was organized by Government Primary School, Chatamala in which the students of the school presented folk dances of Punjab, Giddha, Bhangra, choreography, drama and patriotic songs.
Speaking on the occasion, Sushil Kumar, Head Teacher of the school, said that such events not only help in increasing the number of children in schools, but also create a positive mindset in the minds of the people towards government schools. He said that such programmes should be held regularly in schools.
On this occasion, all the staff and teachers thanked the Centre Head Teacher Madam Satwinder Kaur, who was the chief guest. He blessed the children and highly appreciated the programme saying that teachers should always perform their duties with sincerity and dedication.
During the annual function, the school staff members Malkit Singh, Davinder Kaur, Manjit Kaur and Jaspreet Kaur thanked the entire sangat for their special attendance.
Others present on the occasion included Rupinder Kaur, Amritpal Singh, Gurpreet Singh, Director Rinkal Singh, Barinder Singh, Manpreet Kaur, Gurpreet Kaur, Mohanjit Kaur, Sanjeev Kumar, Ashwani Kumar, Madam Jeevan Devi (Panjkoha), Chairperson Rajinder Kaur, Manjit Singh, Bir Devinder Singh, Parminder Singh, Buta Singh Chatamla, Gurpreet Singh Panch, Sarabjit Singh, Gurpreet Singh (Electrician), Manjit Singh Jogi Chatamla, Cook Manjit Kaur and Mandeep Kaur.
A large number of villagers were present on the occasion besides the school staff members.

Comments are closed.