ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਸਰਬਸੰਮਤੀ ਨਾਲ ਚੁਣੇ

ਪਾਲ ਸਿੰਘ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸਪਿੰਦਰ ਸਿੰਘ ਖ਼ਜ਼ਾਨਚੀ ਨਿਯੁਕਤ, ਸੰਗਤਾਂ ਦਾ ਕੀਤਾ ਧੰਨਵਾਦ

ਕੁਰਾਲੀ, 9 ਮਾਰਚ (ਪੁਸ਼ਪਿੰਦਰ ਸਿੰਘ) —
ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ਹਿਰ ਦੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਪ੍ਰਿੰਸੀਪਲ ਸਵਰਨ ਸਿੰਘ ਨੂੰ ਸਰਬਸੰਮਤੀ ਨਾਲ ਅਗਲੇ ਪੰਜ ਸਾਲਾਂ ਲਈ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਚੁਣ ਲਿਆ ਗਿਆ।
ਇਸ ਤੋਂ ਇਲਾਵਾ ਪਾਲ ਸਿੰਘ ਨੂੰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸਪਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਖ਼ਜ਼ਾਨਚੀ ਚੁਣਿਆ ਗਿਆ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਚੜ੍ਹਦੀ ਕਲਾ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।

ਅਖੀਰ ਵਿੱਚ ਨਵੇਂ ਚੁਣੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਅਤੇ ਹੋਰ ਚੁਣੇ ਮੈਂਬਰਾਂ ਦਾ ਸਿਰੋਪਾ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਅਤੇ ਹੋਰ ਨਵੇਂ ਚੁਣੇ ਅਹੁਦੇਦਾਰਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਰਵਿੰਦਰ ਸਿੰਘ ਪੈਂਟਾਂ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆਂ, ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਪਾਲਇੰਦਰਜੀਤ ਸਿੰਘ ਬਾਠ, ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਗੁਰੂ ਫਤਿਹ ਗਰੁੱਪ ਦੇ ਐਮ.ਡੀ. ਰਵਿੰਦਰ ਸਿੰਘ ਬਿੱਲਾ, ਕੁਲਦੀਪ ਸਿੰਘ ਭਾਗੋਵਾਲ, ਜਥੇਦਾਰ ਤੇਜਪਾਲ ਸਿੰਘ ਕੁਰਾਲੀ, ਜਥੇਦਾਰ ਮਨਜੀਤ ਸਿੰਘ ਮੁੰਧੋਂ, ਮੇਜਰ ਸਿੰਘ ਸੰਗਤਪੁਰਾ, ਸਰਬਜੀਤ ਸਿੰਘ, ਦਵਿੰਦਰ ਸਿੰਘ ਠਾਕੁਰ, ਗੁਰਮੀਤ ਸਿੰਘ ਸਾਂਟੂ, ਰਾਜਦੀਪ ਸਿੰਘ ਹੈਪੀ, ਪ੍ਰਧਾਨ ਇੰਦਰਬੀਰ ਸਿੰਘ, ਅਵਤਾਰ ਸਿੰਘ ਤਿੱਖਾ, ਅਮਰੀਕ ਸਿੰਘ ਮਾਣੀ, ਸਾਬਕਾ ਕੌਂਸਲਰ ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਸੋਢੀ, ਗੁਰਸ਼ਰਨ ਸਿੰਘ ਬਿੰਦਰਖ, ਪੰਮਾ ਮਾਣਕਪੁਰ ਸ਼ਰੀਫ, ਬਾਬਾ ਗੁਰਮੀਤ ਸਿੰਘ, ਅਕਾਲੀ ਆਗੂ ਦਿਲਬਾਗ ਸਿੰਘ, ਹਰਮਿੰਦਰ ਸਿੰਘ ਕਾਲਾ, ਸੁਰਿੰਦਰ ਸਿੰਘ ਖਾਲਸਾ, ਲਾਡੀ ਕੁਰਾਲੀ, ਸੁਰਜੀਤ ਸਿੰਘ ਸੀਤਾ, ਸੋਹਣ ਸਿੰਘ ਖਰਲ ਅਤੇ ਅਜਮੇਰ ਸਿੰਘ ਲਾਲੀ ਸਮੇਤ ਸ਼ਹਿਰ ਅਤੇ ਇਲਾਕੇ ਦੇ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਇਲਾਕੇ ਦੇ ਮੁਹਤਬਰ ਆਗੂ ਅਤੇ ਸੰਗਤਾਂ ਹਾਜ਼ਰ ਸਨ।

Comments are closed.