ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੇਰਾ ਯੁਵਾ ਭਾਰਤ ਵੱਲੋਂ ਐਥਲੈਟਿਕ ਮੀਟ ਦਾ ਆਯੋਜਨ
ਐਸ.ਏ.ਐਸ. ਨਗਰ ਵਿੱਚ ਕਰਵਾਏ ਮੁਕਾਬਲਿਆਂ ਵਿੱਚ 250 ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਨੇ ਲਿਆ ਭਾਗ; ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਐਸ.ਏ.ਐਸ. ਨਗਰ, 8 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੇਰਾ ਯੁਵਾ ਭਾਰਤ, ਐਸ.ਏ.ਐਸ. ਨਗਰ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀ, ਸਪੋਰਟਸ ਅਥਾਰਟੀ ਆਫ ਇੰਡੀਆ ਅਤੇ ਖੇਲੋ ਇੰਡੀਆ ਦੇ ਸਹਿਯੋਗ ਨਾਲ ਰੱਤਨ ਗਰੁੱਪ ਆਫ ਪ੍ਰੋਫੈਸ਼ਨਲ ਇੰਸਟੀਚਿਊਸ਼ਨਜ਼, ਸੋਹਾਣਾ (ਸੈਕਟਰ-77) ਵਿੱਚ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ।
ਇਹ ਮੁਕਾਬਲੇ ਅਸਮਿਤਾ ਲੀਗ (ਖੇਲੋ ਇੰਡੀਆ ਵੁਮੈਨਜ਼ ਲੀਗ) ਤਹਿਤ ਕਰਵਾਏ ਗਏ, ਜਿਨ੍ਹਾਂ ਵਿੱਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਅੰਡਰ-13, ਅੰਡਰ-18 ਅਤੇ 18 ਸਾਲ ਤੋਂ ਉੱਪਰ ਵਰਗਾਂ ਵਿੱਚ ਕਰਵਾਈਆਂ ਗਈਆਂ। ਇਸ ਸਮਾਗਮ ਵਿੱਚ ਜ਼ਿਲ੍ਹੇ ਭਰ ਤੋਂ ਕਰੀਬ 250 ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਤੋਂ ਇਲਾਵਾ ਮਨੋਰੰਜਕ ਗਤੀਵਿਧੀ ਵਜੋਂ ਟੱਗ ਆਫ ਵਾਰ (ਰੱਸਾਕਸ਼ੀ) ਵੀ ਕਰਵਾਈ ਗਈ, ਜਿਸ ਵਿੱਚ ਭਾਗੀਦਾਰਾਂ ਨੇ ਵੱਡੇ ਜੋਸ਼ ਨਾਲ ਹਿੱਸਾ ਲਿਆ। ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਵੰਡੇ ਗਏ।
ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀ ਐਸ.ਐਲ. ਅਗਰਵਾਲ ਅਤੇ ਸਮਾਜ ਸੇਵਕਾ ਮਿਲੀ ਗਰਗ ਵੀ ਹਾਜ਼ਰ ਰਹੇ। ਉਨ੍ਹਾਂ ਮਹਿਲਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ।
ਜ਼ਿਲ੍ਹਾ ਯੁਵਾ ਅਧਿਕਾਰੀ ਇਸ਼ਾ ਗੁਪਤਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਲੜਕੀਆਂ ਨੂੰ ਖੇਡਾਂ ਨੂੰ ਕਰੀਅਰ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਤੰਦਰੁਸਤੀ ਅਤੇ ਖੇਡਾਂ ਦੀ ਮਹੱਤਤਾ ਦਾ ਸੰਦੇਸ਼ ਨੀਵੇਂ ਪੱਧਰ ਤੱਕ ਪਹੁੰਚਦਾ ਹੈ।
ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਸ੍ਰੀਮਤੀ ਕੁਲਜੀਤ ਕੌਰ ਅਤੇ ਸ਼੍ਰੀ ਸੁਸ਼ੀਲ ਕੁਮਾਰ (ਆਫਿਸ ਅਸਿਸਟੈਂਟ) ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਇਲਾਵਾ ਮੇਰਾ ਯੁਵਾ ਭਾਰਤ ਦੀ ਟੀਮ ਦੇ ਮੈਂਬਰ ਤਾਨਿਆ ਜੈਨ, ਸੁਜਲ, ਜੋਤੀ, ਮੋਹਨ ਅਤੇ ਓੰਕਾਰ ਅਤੇ ਕੋਚਿੰਗ ਸਟਾਫ ਚਰਨਪ੍ਰੀਤ ਸਿੰਘ, ਮਨਜੀਤ ਕੌਰ ਅਤੇ ਅਧਿਆਤਮ ਪ੍ਰਕਾਸ਼ ਨੇ ਵੀ ਸਮਾਗਮ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
Comments are closed.