ਰਾਜਪੁਰਾ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜਾਗਰੂਕਤਾ “ਜਾਗੋ” ਰੈਲੀ ਕੱਢੀ

ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ ਮਹਿਲਾਵਾਂ ਅਤੇ ਆਪ ਕਾਰਕੁਨਾਂ ਨੇ ਸ਼ਹਿਰ ਵਿੱਚ ਲੋਕਾਂ ਨੂੰ ਯੋਜਨਾ ਬਾਰੇ ਕੀਤਾ ਜਾਗਰੂਕ

ਰਾਜਪੁਰਾ, 14 ਮਾਰਚ (ਸੁਸ਼ੀਲ ਕੁਮਾਰ):
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਵਿੱਚ ਜਾਗਰੂਕਤਾ “ਜਾਗੋ” ਰੈਲੀ ਕੱਢੀ ਗਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਭਾਗ ਲਿਆ।

ਰੈਲੀ ਦੌਰਾਨ ਮਹਿਲਾਵਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਰਕਾਰ ਦੀਆਂ ਮਹਿਲਾ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਵੇਗਾ।
ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਰੈਲੀ ਦੌਰਾਨ ਮਹਿਲਾਵਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੀ ਮੌਜੂਦ ਸਨ।

Comments are closed.