ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਖਡੂਰ ਸਾਹਿਬ/ਤਰਨ ਤਾਰਨ, 7 ਮਾਰਚ (ਨਵਦੀਪ ਸ਼ੈਂਟੀ):
ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਮਹਿਲਾ ਦਿਵਸ ਦੇ ਮੌਕੇ ‘ਸਵੈ-ਸਹਾਇਤਾ ਸਮੂਹਾਂ’ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਨਿੰਦਰ ਕੌਰ, ਹਲਕਾ ਕੋਆਰਡੀਨੇਟਰ ਆਮ ਆਦਮੀ ਪਾਰਟੀ ਵੱਲੋਂ ਕਰਵਾਇਆ ਗਿਆ।
ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਮੈਂਬਰ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਅਤੇ ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਤੇ ਸਰਪੰਚ ਪਿੰਡ ਅਲਾਦੀਨਪੁਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।
ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਸਟਾਫ਼ ਵਿੱਚ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ ਅਤੇ ਅਮਨਪ੍ਰੀਤ ਕੌਰ ਕਲੱਸਟਰ ਕੋਆਰਡੀਨੇਟਰ ਵੀ ਮੌਜੂਦ ਸਨ।
ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਉੱਦਮੀ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਅਤੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਰਾਹੀਂ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ ਗਿਆ।
Comments are closed.