ਮੋਰਿੰਡਾ ਵਿੱਚ ਟ੍ਰੈਫਿਕ ਪੁਲਿਸ ਦਾ ਸਖ਼ਤ ਐਕਸ਼ਨ, ਇੱਕ ਦਿਨ ਵਿੱਚ 60 ਈ-ਚਲਾਨ ਕੱਟੇ।
ਰੌਂਗ ਪਾਰਕਿੰਗ, ਕਾਲੀ ਜਾਲੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ
📍ਮੋਰਿੰਡਾ, 29 ਅਪ੍ਰੈਲ (ਕਰਨੈਲ ਜੀਤ):
ਮੋਰਿੰਡਾ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਅੱਜ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁੱਲ 60 ਈ-ਚਲਾਨ ਜਾਰੀ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਰੌਂਗ ਪਾਰਕਿੰਗ ਕਰਨ ਵਾਲਿਆਂ ਦੇ 36, ਕਾਲੀ ਜਾਲੀ ਲਗਾਉਣ ਵਾਲਿਆਂ ਦੇ 15, ਬਿਨਾਂ ਹੈਲਮਟ ਇੱਕ, ਬਿਨਾਂ ਨੰਬਰ ਪਲੇਟ 7 ਅਤੇ ਟ੍ਰਿਪਲ ਰਾਈਡਿੰਗ ਕਰਨ ਵਾਲੇ ਇੱਕ ਵਾਹਨ ਚਾਲਕ ਦਾ ਚਲਾਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਟੂ-ਵੀਲਰ ਦੇ 15 ਅਤੇ ਫੋਰ-ਵੀਲਰ ਦੇ 35 ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਟ੍ਰੈਫਿਕ ਇੰਚਾਰਜ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨ ਸਹੀ ਥਾਂ ‘ਤੇ ਪਾਰਕ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਲੀਆਂ ਜਾਲੀਆਂ ਲਗਾਉਣ, ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਪਾਉਣ ਅਤੇ ਟ੍ਰਿਪਲ ਰਾਈਡਿੰਗ ਵਰਗੀਆਂ ਉਲੰਘਣਾਵਾਂ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Comments are closed.