ਸਰਬੱਤ ਦਾ ਭਲਾ ਮੰਗਣ ਵਾਲੇ ਵਿਰਲੇ ਲੋਕ ਹੁੰਦੇ ਹਨ – ਸਿੰਘ ਸਾਹਿਬ ਜਸਵਿੰਦਰ ਸਿੰਘ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸਹਿਜ ਪਾਠ ਦੇ ਭੋਗ ਮੌਕੇ ਸਮਾਜ ਸੇਵਾ ਲਈ ਦਿੱਤਾ ਸੰਦੇਸ਼

27 ਅਪ੍ਰੈਲ / ਕਰਨੈਲ ਜੀਤ
ਮੋਰਿੰਡਾ: ਅੱਜ ਦੇ ਸਮੇਂ ਵਿੱਚ ਸਰਬੱਤ ਦਾ ਭਲਾ ਮੰਗਣ ਵਾਲੇ ਲੋਕ ਵਿਰਲੇ ਹੀ ਹੁੰਦੇ ਹਨ, ਜੋ ਨਿੱਜੀ ਸਵਾਰਥ ਤੋਂ ਉਪਰ ਉੱਠ ਕੇ ਸਮੂਹ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ। ਇਹ ਵਿਚਾਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਮਹਾਂਪੁਰਖ ਬਾਬਾ ਹਰਪ੍ਰੀਤ ਸਿੰਘ ਬੱਲ ਵੱਲੋਂ ਸਰਬੱਤ ਦੇ ਭਲੇ ਲਈ ਲਗਾਏ ਸਹਿਜ ਪਾਠ ਦੇ ਭੋਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਬਾਬਾ ਹਰਪ੍ਰੀਤ ਸਿੰਘ ਬੱਲ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਜੀ ਪਿਛਲੇ 8 ਸਾਲਾਂ ਤੋਂ, ਖ਼ਾਸ ਕਰਕੇ ਕੋਰੋਨਾ ਕਾਲ ਤੋਂ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਵਿਖੇ ਸਹਿਜ ਪਾਠ ਦੀ ਲੜੀ ਜਾਰੀ ਰੱਖ ਰਹੇ ਹਨ।

ਇਸ ਤੋਂ ਇਲਾਵਾ, ਬਾਬਾ ਹਰਪ੍ਰੀਤ ਸਿੰਘ ਬੱਲ ਰੋਜ਼ਾਨਾ ਮਰੀਜ਼ਾਂ ਦੀ ਸੇਵਾ ਕਰਦੇ ਹਨ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ਅਤੇ ਸੋਨੇ ਦੀ ਸੇਵਾ ਵਿੱਚ ਵੀ ਯੋਗਦਾਨ ਪਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਪੂਰ ਹੈ, ਜੋ ਸਰਬੱਤ ਦੇ ਭਲੇ ਲਈ ਕੀਤੀਆਂ ਗਈਆਂ ਸੇਵਾਵਾਂ ਦਾ ਨਤੀਜਾ ਹੈ। ਸਿੰਘ ਸਾਹਿਬ ਨੇ ਸਮੂਹ ਮਨੁੱਖਤਾ ਨੂੰ ਸਮਾਜ ਸੇਵਾ ਲਈ ਸਮਰਪਿਤ ਹੋਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਬਾਬਾ ਹਰਪ੍ਰੀਤ ਸਿੰਘ ਬੱਲ, ਮਨਦੀਪ ਸਿੰਘ ਮੱਲ ਮਾਜਰਾ, ਭਗਤ ਸਿੰਘ ਮੌਲੀ, ਹਰਜਿੰਦਰ ਸਿੰਘ (ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸੁਹਾਣਾ), ਬਾਬਾ ਗੁਰਦੀਪ ਸਿੰਘ ਮੌੜ ਬਠਿੰਡਾ, ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ, ਮੈਨੇਜਰ ਦਵਿੰਦਰ ਸਿੰਘ ਦੇਵਗਨ, ਮਨਿੰਦਰ ਸਿੰਘ ਮਨੀ, ਜਸਵੀਰ ਸਿੰਘ ਸ਼ਾਂਤ ਪੁਰੀ, ਗੁਰਮੁੱਖ ਸਿੰਘ ਸੰਤ ਨਗਰ, ਅਰਵਿੰਦਰ ਸਿੰਘ ਲਾਲਾ, ਬਿਕਰਮਜੀਤ ਸਿੰਘ ਬਿਕੀ, ਹਰਵਿੰਦਰ ਸਿੰਘ ਅਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ।

Gurudwara Shri Kotwali Sahab program video

Comments are closed.