ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਪੌਧਾਰੋਪਣ ਕੀਤਾ ਗਿਆ

ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਰੁੱਖ ਲਗਾਉਣਾ ਅਤੇ ਸੰਭਾਲ ਕਰਨਾ ਸਮੇਂ ਦੀ ਲੋੜ – ਵਿਨੋਦ ਕੁਮਾਰ ਖੰਨਾ

ਤਰਨ ਤਾਰਨ, 25 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ):
ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਸਰਹਾਲੀ ਰੋਡ ‘ਤੇ ਸਥਿਤ ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਕਾਲਜ ਪ੍ਰਬੰਧਨ ਅਤੇ ਸਟਾਫ ਵੱਲੋਂ ਪੌਧਾਰੋਪਣ ਕੀਤਾ ਗਿਆ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਨ ਕਮੇਟੀ ਦੇ ਮੈਨੇਜਰ ਅਨਿਲ ਕੁਮਾਰ ਸ਼ੰਭੂ ਨੇ ਦੱਸਿਆ ਕਿ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਨੋਦ ਕੁਮਾਰ ਖੰਨਾ ਦੀ ਅਗਵਾਈ ਹੇਠ ਕਾਲਜ ਸਟਾਫ ਵੱਲੋਂ ਇੱਕ ਦਰਜਨ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।

ਇਸ ਮੌਕੇ ਪੌਧੇ ਲਗਾਉਂਦੇ ਹੋਏ ਕਾਲਜ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਵਿਨੋਦ ਕੁਮਾਰ ਖੰਨਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਰਹਿਣਾ ਸਾਡਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ, ਜੋ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਨੀਤੂ ਮੱਕੜ, ਪ੍ਰੋਫੈਸਰ ਗੌਰਵ ਕਪੂਰ, ਨੀਲਮ ਮਦਾਨ, ਜਸਪ੍ਰੀਤ ਕੌਰ, ਨੈਨਸੀ, ਪਰਮਿੰਦਰ ਸਿੰਘ, ਹਰਬੰਸ ਸਿੰਘ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ।

Comments are closed.