ਵ੍ਰਿੰਦਾਵਨ ਕਿਸ਼ਤੀ ਹਾਦਸੇ ’ਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਕੁਲਦੀਪ ਸਿੰਘ ਤੇ ਸੰਜੀਵ ਕੁੰਦਰਾ ਵੱਲੋਂ ਦੁੱਖ ਦਾ ਪ੍ਰਗਟਾਵਾ

ਪਰਿਵਾਰਾਂ ਨਾਲ ਹਮਦਰਦੀ, ਸਰਕਾਰ ਨੂੰ ਪੀੜਤਾਂ ਲਈ ਵੱਧ ਤੋਂ ਵੱਧ ਮਦਦ ਦੇਣ ਦੀ ਅਪੀਲ

ਤਰਨ ਤਾਰਨ (ਨਵਦੀਪ ਸ਼ੰਟੀ): ਪਿਛਲੇ ਦਿਨੀਂ ਵ੍ਰਿੰਦਾਵਨ ਵਿੱਚ ਹੋਏ ਦੁਖਦਾਈ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਅਤੇ ਕੌਂਸਲਰ ਸੰਜੀਵ ਕੁੰਦਰਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਆਪਣੇ ਸੰਵੇਦਨਾ ਸੰਦੇਸ਼ ਵਿੱਚ ਕਿਹਾ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਹੈ। ਉਹ ਇਸ ਦੁੱਖ ਦੀ ਘੜੀ ਵਿੱਚ ਆਪਣੀ ਜਾਨ ਗੁਆਉਣ ਵਾਲੇ ਸਾਰੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ।

ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰਾਂ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦੀ ਤਾਕਤ ਦੇਵੇ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਆਰਥਿਕ ਮਦਦ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਕੌਂਸਲਰ ਸੰਜੀਵ ਕੁੰਦਰਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਲਈ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ।

Leave A Reply