ਇੰਸਪੈਕਟਰ ਗਗਨਦੀਪ ਸਿੰਘ ਨੇ ਸਿਟੀ ਥਾਣਾ ਮੋਰਿੰਡਾ ਵਿਖੇ ਬਤੌਰ ਐਸਐਚਓ ਅਹੁਦਾ ਸੰਭਾਲਿਆ

ਨਸ਼ਾ ਤਸਕਰਾਂ, ਪ੍ਰਾਪਰਟੀ ਕਰਾਈਮ ਅਤੇ ਸਨੈਚਿੰਗ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ, ਚੋਣਾਂ ਤੋਂ ਪਹਿਲਾਂ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ

ਵਿਜ਼ਨ ਪੰਜਾਬ 24 ਨਿਊਜ਼ / (ਕਰਨੈਲ ਜੀਤ)
ਮੋਰਿੰਡਾ: ਮੋਰਿੰਡਾ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣਾ, ਨਸ਼ਿਆਂ ਅਤੇ ਪ੍ਰਾਪਰਟੀ ਕਰਾਈਮ ਉੱਤੇ ਨਕੇਲ ਕੱਸਣਾ ਪੁਲਿਸ ਦੀ ਪਹਿਲੀ ਤਰਜੀਹ ਰਹੇਗੀ। ਇਹ ਵਿਚਾਰ ਸਿਟੀ ਥਾਣਾ ਮੋਰਿੰਡਾ ਵਿਖੇ ਨਵੇਂ ਤਾਇਨਾਤ ਹੋਏ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਮਾਨਯੋਗ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਾ ਤਸਕਰਾਂ, ਸਨੈਚਿੰਗ ਅਤੇ ਚੋਰੀ ਵਰਗੀਆਂ ਵਾਰਦਾਤਾਂ ਵਿੱਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਭੇਜ ਕੇ ਕੌਂਸਲਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਉਹ ਮੁੜ ਆਮ ਜ਼ਿੰਦਗੀ ਵੱਲ ਵਾਪਸ ਆ ਸਕਣ।

ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਰਾਤ ਸਮੇਂ ਗਸ਼ਤ ਤੇਜ਼ ਕੀਤੀ ਜਾਵੇਗੀ ਅਤੇ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਸਨੈਚਿੰਗ, ਚੋਰੀ ਅਤੇ ਹੋਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਇਸ ਤੋਂ ਇਲਾਵਾ ਟਰੈਫਿਕ ਅਤੇ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਾਦਸਾਗ੍ਰਸਤ ਪੁਆਇੰਟਾਂ ਦੀ ਪਛਾਣ ਕਰਕੇ ਉੱਥੇ ਸਪੀਡ ਬ੍ਰੇਕਰ, ਲਾਈਟਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸੜਕਾਂ ਉੱਤੇ ਨਜਾਇਜ਼ ਕਬਜ਼ੇ ਹਟਾਉਣ ਲਈ ਵੀ ਸਿਵਲ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਨਾਲ ਮਿਲ ਕੇ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਆਵਾਜਾਈ ਸੁਚੱਜੇ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਦਿਨ-ਰਾਤ ਅਲਰਟ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਇਸ ਦੌਰਾਨ ਇਲੈਕਸ਼ਨਾਂ ਦੇ ਮੱਦੇਨਜ਼ਰ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ 26 ਤਰੀਕ ਤੋਂ ਪਹਿਲਾਂ ਆਪਣੇ ਸਾਰੇ ਲਾਇਸੈਂਸੀ ਹਥਿਆਰ ਸੰਬੰਧਿਤ ਥਾਣੇ ਵਿੱਚ ਜਮ੍ਹਾਂ ਕਰਵਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣਾ ਹੈ।

ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਚੋਣਾਂ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕਣਗੀਆਂ।

Our YouTube video

Vision Punjab 24 news / Karnail Jeet
Morinda: Maintaining law and order in Morinda city and tightening the grip on drug trafficking and property crimes will be the top priority of the police. These views were expressed by newly appointed SHO Inspector Gagandeep Singh while interacting with journalists at City Police Station Morinda.
He said that under the directions of SSP Maninder Singh IPS, strict action will be taken against anti-social elements involved in drug trafficking, snatching and theft incidents in the area so that residents can feel safe and secure.
He further stated that under the government’s ongoing “War Against Drugs” campaign, the police are continuously taking action. FIRs are being registered against drug peddlers and strict legal action is being ensured. At the same time, drug-addicted youth are being sent to de-addiction centers for counseling so that they can return to normal life.
Inspector Gagandeep Singh said that night patrolling in the city will be intensified and checkpoints will be set up at various locations to prevent snatching, theft and other crimes. Besides this, keeping traffic and road safety in view, accident-prone points will be identified and coordination will be established with the civil administration for speed breakers, lights and other necessary arrangements.
He added that action will also be taken jointly with the civil administration and market committee to remove illegal encroachments from roads so that traffic can move smoothly. He assured that the police team is alert round the clock and is working with full dedication for the safety of the public.
On this occasion, in view of the upcoming elections, he appealed to city residents to deposit all their licensed weapons at the concerned police station before the 26th. He said this step is aimed at maintaining law and order during the elections and preventing any untoward incident.
He urged the public to fully cooperate with the police administration, adding that only with everyone’s support can the elections be conducted peacefully and smoothly.

Comments are closed.