ਪੰਜਾਬ ਕਾਂਗਰਸ ਦੀ ਹਾਈ ਕਮਾਨ ਵੱਲੋਂ ਨਰਿੰਦਰ ਪਾਲ ਸਿੰਘ ਸੰਧੂ ਪੱਟੀ ਹਲਕੇ ਦੇ ਅਬਜ਼ਰਵਰ ਨਿਯੁਕਤ

ਪੰਜਾਬ ਕਾਂਗਰਸ ਦਾ ਵੱਡਾ ਫੈਸਲਾ: ਨਰਿੰਦਰ ਪਾਲ ਸਿੰਘ ਸੰਧੂ ਬਣੇ ਪੱਟੀ ਦੇ ਅਬਜ਼ਰਵਰ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਕੀਤਾ ਵੱਡਾ ਫੈਸਲਾ , 2027 ਚੋਣਾਂ ‘ਚ ਵੱਡੀ ਜਿੱਤ ਦਾ ਦਾਅਵਾ


ਤਰਨ ਤਾਰਨ, 5 ਮਈ (ਨਵਦੀਪ ਸ਼ੰਟੀ) — ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੱਟੀ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਦੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੂੰ ਪੱਟੀ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਨਰਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਪੱਟੀ ਹਲਕੇ ਦੇ ਲੋਕ ਕਾਂਗਰਸ ਪਾਰਟੀ ਨੂੰ ਭਰਪੂਰ ਸਮਰਥਨ ਦੇਣਗੇ ਅਤੇ ਇਹ ਚੋਣਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਸਾਬਤ ਹੋਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ।

ਸੰਧੂ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਪੂਰੇ ਜੋਸ਼ ਨਾਲ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਾਖੁਸ਼ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Mann ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

ਸੰਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਰੁਜ਼ਗਾਰ, ਨਸ਼ਾ ਮੁਕਤ ਪੰਜਾਬ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵੱਡੇ ਕਦਮ ਚੁੱਕੇ ਜਾਣਗੇ। ਉਨ੍ਹਾਂ ਪੰਜਾਬ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

News in English

Tarn Taran, May 5 (Navdeep Shanti) — Keeping in view the upcoming Municipal Council elections in Patti, the Amrinder Singh Raja Warring-led Punjab Pradesh Congress Committee has appointed party spokesperson Narinderpal Singh Sandhu as the observer for the Patti constituency.
Speaking on the occasion, Narinderpal Singh Sandhu said that the people of the Patti constituency will extend full support to the Congress party in the Municipal Council elections, and these elections will prove to be the semifinal for the upcoming 2027 Assembly elections. He claimed that the Congress party will register victory with a huge lead.
Sandhu said that Congress workers in the constituency are being mobilized to ensure victory in the elections, and the party will enter the electoral field with full enthusiasm. Targeting the policies of the Aam Aadmi Party, he said that people are unhappy with the present government.
He said that the promise made by Chief Minister Bhagwant Mann to provide women with Rs 1,000 every month has still not been fulfilled, due to which disappointment prevails among the people.
Sandhu said that if the Congress forms the government, major steps will be taken to provide employment to youth, ensure a drug-free Punjab, and empower women. Thanking the Punjab high command, he said that he would discharge the responsibility entrusted to him with complete dedication and honesty.

Comments are closed.