ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਸਤਾਰਪੂਰਵਕ ਚਰਚਾ, ਹਰਚੰਦ ਸਿੰਘ ਬਰਸਟ ਨੇ ਜਲਦ ਹੱਲ ਦਾ ਦਿੱਤਾ ਭਰੋਸਾ

ਐਸ.ਏ.ਐਸ. ਨਗਰ (ਮੋਹਾਲੀ), 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਸਬੰਧੀ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ ਨੂੰ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ।
ਯੂਨੀਅਨ ਦੀਆਂ ਮੰਗਾਂ ਨੂੰ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮੌਕੇ ‘ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਸਰਵਉੱਚ ਤਰਜੀਹ ਦਿੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹੇਗੀ।
ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਅਮਨਦੀਪ ਸਿੰਘ ਚੀਫ਼ ਇੰਜੀਨੀਅਰ ਅਤੇ ਯੂਨੀਅਨ ਵੱਲੋਂ ਰਣਜੀਤ ਸਿੰਘ ਰਾਣੁਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗੁਰੀ, ਰਾਜੂ ਸਿੰਘ, ਵਿਜੇ ਕੁਮਾਰ, ਰਮੇਸ਼ ਕੁਮਾਰ, ਵਿਨੋਦ ਕੁਮਾਰ, ਕ੍ਰਿਸ਼ਨ ਸਿੰਘ, ਬਲਕਾਰ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਹਾਜ਼ਰ ਰਹੇ।

Comments are closed.