ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜ਼ਿਲ੍ਹਾ ਮੋਹਾਲੀ ਦੇ ਵਾਈਸ ਪ੍ਰਧਾਨ ਧਰਮਾਨੰਦ ਤਿਵਾੜੀ ਕਾਂਗਰਸ ਵਿੱਚ ਸ਼ਾਮਲ

ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਿਆ, ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋਣ ਦੀ ਗੱਲ ਆਖੀ

ਮੋਹਾਲੀ, 15 ਮਈ (ਪੁਸ਼ਪਿੰਦਰ ਸਿੰਘ):
ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਜ਼ਿਲ੍ਹਾ ਮੋਹਾਲੀ ਦੇ ਵਾਈਸ ਪ੍ਰਧਾਨ ਧਰਮਾਨੰਦ ਤਿਵਾੜੀ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਹੇਠ ਹੋਇਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਾਨੰਦ ਤਿਵਾੜੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਨੂੰ ਪਹਿਲ ਦੇਣਗੇ।

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਧਰਮਾਨੰਦ ਤਿਵਾੜੀ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਉਭਰੇਗੀ ਅਤੇ ਵਧੀਆ ਪ੍ਰਦਰਸ਼ਨ ਕਰੇਗੀ।

ਇਸ ਮੌਕੇ ਹੰਸਰਾਜ ਬੂਥਗੜ੍ਹ (ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ), ਮਨਜੀਤ ਸਿੰਘ (ਕੌਂਸਲਰ ਨਵਾਂ ਗਰਾਉਂ), ਗੁਰਪ੍ਰੀਤ ਸਿੰਘ ਹੁਸ਼ਿਆਰਪੁਰ ਅਤੇ ਕੁਲਵਿੰਦਰ ਸਿੰਘ ਨਗਲੀਆਂ (ਸਾਬਕਾ ਸਰਪੰਚ) ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Comments are closed.