ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

16 ਮਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼, 18 ਮਈ ਨੂੰ ਹੋਵੇਗੀ ਜਾਂਚ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ (ਪੁਸ਼ਪਿੰਦਰ ਸਿੰਘ):
ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ। ਇਸ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਹੁਣ ਤੱਕ ਕੁੱਲ 134 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਮੋਹਾਲੀ ਵਿੱਚ 40, ਨਗਰ ਕੌਂਸਲ ਬਨੂੰੜ ਵਿੱਚ 13, ਨਗਰ ਕੌਂਸਲ ਡੇਰਾਬੱਸੀ ਵਿੱਚ 4, ਨਗਰ ਕੌਂਸਲ ਕੁਰਾਲੀ ਵਿੱਚ 19, ਨਗਰ ਕੌਂਸਲ ਲਾਲੜੂ ਵਿੱਚ 4, ਨਗਰ ਕੌਂਸਲ ਨਵਾਂ ਗਾਉਂ ਵਿੱਚ 1 ਅਤੇ ਨਗਰ ਕੌਂਸਲ ਜ਼ੀਰਕਪੁਰ ਵਿੱਚ 53 ਨਾਮਜ਼ਦਗੀਆਂ ਹੁਣ ਤੱਕ ਦਾਖ਼ਲ ਹੋ ਚੁੱਕੀਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 16 ਮਈ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ।

ਡਿਪਟੀ ਕਮਿਸ਼ਨਰ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਅਤੇ ਸਾਰੀਆਂ ਲੋੜੀਂਦੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ।

Comments are closed.