ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਚੋਣ ਦਫ਼ਤਰ ਦਾ ਉਦਘਾਟਨ

ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ ਤੇ ਹਰਮਨਜੀਤ ਕੌਰ ਨੇ ਕੀਤਾ ਰਿਬਨ ਕੱਟ ਕੇ ਉਦਘਾਟਨ

ਕੁਰਾਲੀ, 20 ਮਈ (ਪੁਸ਼ਪਿੰਦਰ ਸਿੰਘ): ਕੁਰਾਲੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਵੱਲੋਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਐਮਐਲਏ ਸਵਰਗੀ ਸਰਦਾਰ ਰਾਜਾ ਸਿੰਘ ਜੀ ਦੀ ਨੂੰਹ ਹਰਮਨਜੀਤ ਕੌਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ।

ਇਸ ਦੌਰਾਨ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲਾਰਾਬਾਜ਼ੀਆਂ ਅਤੇ ਮਿੱਠੀਆਂ ਗੋਲੀਆਂ ਦੀ ਨੀਤੀ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਨੂੰ ਵੋਟ ਦੇ ਕੇ ਬਦਲਾਅ ਲਿਆਉਣਗੇ।

ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਾਕਾ ਲੋਕ ਹਿੱਤਾਂ ਲਈ ਹਮੇਸ਼ਾ ਡਟ ਕੇ ਮਸਲੇ ਹੱਲ ਕਰਵਾਉਂਦੇ ਆਏ ਹਨ। ਉਨ੍ਹਾਂ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਲਈ ਰਣਜੀਤ ਸਿੰਘ ਕਾਕਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਸ਼ਹਿਰ ਦੀ ਨੁਹਾਰ ਬਦਲੀ ਜਾ ਸਕੇ।

ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਚੇਅਰਮੈਨ ਕਮਲਜੀਤ ਚਾਵਲਾ ਅਤੇ ਸ਼ਿਵ ਵਰਮਾ ਸਾਬਕਾ ਕੌਂਸਲਰ ਨੇ ਵੀ ਲੋਕਾਂ ਨੂੰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਹੱਕ ਵਿੱਚ ਆਪਣੀ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਹੋਰ ਆਗੂ ਹਾਜ਼ਰ ਸਨ।

Comments are closed.