ਸ਼੍ਰੀਮਤੀ ਪਰਮਿੰਦਰ ਕੌਰ ਤਰਨ ਤਾਰਨ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ
ਸੁਖਬੀਰ ਸਿੰਘ ਬਾਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, ਮਹਿਲਾ ਵਿੰਗ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ
ਤਰਨ ਤਾਰਨ/ਚੰਡੀਗੜ੍ਹ, 5 ਜੂਨ: ਨਵਦੀਪ ਸ਼ੈਂਟੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਅਤੇ ਹਲਕਾ ਤਰਨ ਤਾਰਨ ਦੀ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਕੌਂਸਲਰ ਸ਼੍ਰੀਮਤੀ ਪਰਮਿੰਦਰ ਕੌਰ ਨੂੰ ਹਲਕਾ ਤਰਨ ਤਾਰਨ (ਇਸਤਰੀ ਵਿੰਗ) ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਲੀਡਰਸ਼ਿਪ ਨੇ ਆਸ ਪ੍ਰਗਟਾਈ ਕਿ ਸ਼੍ਰੀਮਤੀ ਪਰਮਿੰਦਰ ਕੌਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਤਰਨ ਤਾਰਨ ਵਿੱਚ ਬੂਥ ਪੱਧਰ ‘ਤੇ ਇਸਤਰੀ ਵਿੰਗ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਨਵ-ਨਿਯੁਕਤ ਹਲਕਾ ਪ੍ਰਧਾਨ ਸ਼੍ਰੀਮਤੀ ਪਰਮਿੰਦਰ ਕੌਰ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।