ਮੋਰਿੰਡਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੈਗਾ ਕੈਂਪ ਲਗਾਇਆ
ਕੈਂਪ ਦੌਰਾਨ ਕਰੀਬ 400 ਲੋਕਾਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੇ ਕਾਰਡ ਬਣੇ
13 ਮਾਰਚ / ਕਰਨੈਲ ਜੀਤ
ਮੋਰਿੰਡਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਮੈਗਾ ਕੈਂਪ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਕਮਿਊਨਟੀ ਸੈਂਟਰ ਮੋਰਿੰਡਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ ਇਹ ਕੈਂਪ ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ ਦੀ ਦੇਖ-ਰੇਖ ਹੇਠ ਲਗਾਇਆ ਗਿਆ।
ਇਸ ਕੈਂਪ ਦੌਰਾਨ ਤਹਿਸੀਲਦਾਰ ਮੋਰਿੰਡਾ ਸੁਰਿੰਦਰ ਪਾਲ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਵੀ ਜਿੰਦਲ, ਸੀਨੀਅਰ ਮੈਡੀਕਲ ਅਫਸਰ ਮੋਰਿੰਡਾ ਡਾ. ਪਰਮਿੰਦਰ ਸਿੰਘ ਆਦਿ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਕੈਂਪ ਦੌਰਾਨ ਕਰੀਬ 400 ਲੋਕਾਂ ਦੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਯੋਜਨਾ ਵਾਲੇ ਕਾਰਡ ਬਣਾਏ ਗਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਯਕੀਨੀ ਬਣਾਉਣ ਲਈ ਇਹ ਮੈਗਾ ਕੈਂਪ ਲਗਾਇਆ ਗਿਆ ਹੈ। ਇਸ ਕਾਰਡ ਨਾਲ ਇੱਕ ਪਰਿਵਾਰ ਨੂੰ ਇੱਕ ਸਾਲ ਲਈ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ ਮੁਫ਼ਤ ਮਿਲੇਗਾ।
ਉਹਨਾਂ ਦੱਸਿਆ ਕਿ ਇਹ ਕਾਰਡ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੈਨਲ ਵਿੱਚ ਸ਼ਾਮਲ ਨਿੱਜੀ ਹਸਪਤਾਲਾਂ ਵਿੱਚ ਵੀ ਲਾਗੂ ਹੋਣਗੇ। ਉਹਨਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਪ੍ਰਧਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਤੋਂ ਖੁਸ਼ ਨਜ਼ਰ ਆ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਜਥੇਬੰਦਕ ਸਕੱਤਰ ਨਿਰਮਲ ਸਿੰਘ ਮੇਹਰਬਾਨ, ਬਲਾਕ ਪ੍ਰਧਾਨ ਮਨਜੀਤ ਕੌਰ, ਮਨਿੰਦਰ ਕੌਰ, ਹਰਜਿੰਦਰ ਸਿੰਘ ਸੰਜੂ, ਚਰਨਜੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ ਕਲਸੀ, ਸੁਪਰਡੈਂਟ ਵਿਨੈ ਕੁਮਾਰ ਸਮੇਤ ਕਈ ਹੋਰ ਅਧਿਕਾਰੀ ਅਤੇ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।
News in English
13 March / Karnail Jeet
Morinda, Health & Family Welfare Department, Punjab organized a mega camp for door-to-door delivery of Mukhyamantri Sehat Bima Yojna. The event was held at Bhimrao Ambedkar Community Centre, Morinda. Disclosing this here today, Jaspreet Singh Kalsi said that the camp was organized by SDM. Morinda was installed under the supervision of Chetan Bangar.
Tehsildar Morinda Surinder Pal Singh, Executive Officer Morinda Ravi Jindal, Senior Medical Officer Morinda Dr. Parminder Singh and other administrative officials were present on the occasion. During the camp, around 400 people were given health insurance cards with health insurance scheme up to Rs 10 lakh.
Speaking on the occasion, Aam Aadmi Party (AAP) leader and President of Morinda Municipal Council Jagdev Singh Bhatoa said that the mega camp has been organized by the Punjab government to ensure free treatment cards up to Rs 10 lakh under the Sehat Bima Yojana. With this card, a family will get cashless treatment up to Rs 10 lakh free for one year.
He said that these cards would be applicable to all government hospitals and empanelled private hospitals as well. He said that this is a big achievement of the Punjab government. The AAP has fulfilled the promises and guarantees made during the elections and the people of Punjab seem happy with the Bhagwant Mann government, the President said.
Others present on the occasion included Aam Aadmi Party (AAP) State Organising Secretary Nirmal Singh Meherban, Block President Manjit Kaur, Maninder Kaur, Harjinder Singh Sanju, Charanjit Kaur, Paramjit Kaur, Jaspreet Singh Kalsi, Superintendent Vinay Kumar and many other officers.
Comments are closed.