ਮੋਰਿੰਡਾ ਵਿਖੇ ਚੇਤ ਸੰਗਰਾਂਦ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ

ਰਾਗੀ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ

14 ਮਾਰਚ/ ਕਰਨੈਲ ਜੀਤ

ਮੋਰਿੰਡਾ: ਡੇਰਾ ਕਾਰ ਸੇਵਾ ਮੋਰਿੰਡਾ ਵੱਲੋਂ ਚੇਤ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿੱਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਭਾਈ ਪਰਮਿੰਦਰ ਸਿੰਘ ਸਮਰਾਲਾ, ਭਾਈ ਸੇਵਕ ਸਿੰਘ ਕੰਵਲ ਅਤੇ ਗਿਆਨੀ ਹਰਵਿੰਦਰ ਸਿੰਘ ਮਨੈਲੀ ਨੇ ਆਪਣੇ ਜਥਿਆਂ ਸਮੇਤ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਰਾਗੀ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਅਮ੍ਰਿਤ ਛਕਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚਲਦਿਆਂ ਜ਼ਬਰ-ਜ਼ੁਲਮ ਦੇ ਖ਼ਿਲਾਫ ਡਟਣਾ ਚਾਹੀਦਾ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ।

ਇਸ ਮੌਕੇ ਡੇਰਾ ਕਾਰ ਸੇਵਾ ਦੇ ਮੁੱਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਅਤੇ ਪ੍ਰਬੰਧਕਾਂ ਵੱਲੋਂ ਰਾਗੀ ਜਥਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਭਿੰਦਰ ਸਿੰਘ ਰੌਣੀ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ.ਏ.ਡੀ ਬੈਂਕ, ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਰੌਲੂ ਮਾਜਰਾ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਲਜੀਤ ਸਿੰਘ ਚਲਾਕੀ, ਉਘੇ ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ, ਗੁਰਮੁੱਖ ਸਿੰਘ ਸੰਤ ਨਗਰ, ਸ਼ੇਰ ਸਿੰਘ ਡੂਮਛੇੜੀ, ਹਰਬੰਸ ਸਿੰਘ ਕਾਲਾ ਸਮਾਣਾ, ਜਥੇਦਾਰ ਜੋਗਿੰਦਰ ਸਿੰਘ ਬੰਗੀਆਂ (ਸਾਬਕਾ ਮੈਂਬਰ ਬਲਾਕ ਸੰਮਤੀ ਮੋਰਿੰਡਾ), ਨਵਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਬਾਲਸੰਡਾ, ਬਾਬਾ ਕੇਸਰ ਸਿੰਘ ਮਨੈਲੀ, ਮਾਂ ਹਾਕਮ ਸਿੰਘ, ਗੁਰਮੀਤ ਸਿੰਘ ਕਾਂਝਲਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

Comments are closed.