ਤਰਨ ਤਾਰਨ ਵਿੱਚ ਆਪਰੇਸ਼ਨ ਪ੍ਰਹਾਰ ਫੇਜ਼-2 ਤਹਿਤ ਵੱਡੀ ਪੁਲਿਸ ਕਾਰਵਾਈ

ਰਿਪੋਰਟ: ਨਵਦੀਪ ਸੈਂਟੀ

ਤਰਨਤਾਰਨ ਮਿਤੀ/9/ਫਰਵਰੀ
ਰਿਪੋਰਟ: ਨਵਦੀਪ ਸੈਂਟੀ

ਆਪਰੇਸ਼ਨ ਪ੍ਰਹਾਰ 2.0 — ਜ਼ਿਲ੍ਹਾ ਤਰਨ ਤਾਰਨ
ਤਰਨ ਤਾਰਨ ਪੁਲਿਸ ਵੱਲੋਂ Organized Nexus ਅਤੇ Wanted Criminals ਖ਼ਿਲਾਫ਼ ਸਖ਼ਤ ਕਾਰਵਾਈ

30 ਵਾਂਟਿਡ ਮੁਲਜ਼ਮ ਗ੍ਰਿਫ਼ਤਾਰ, 40 ਸ਼ੱਕੀ ਵਿਅਕਤੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ
ਮਾਨਯੋਗ ਸ੍ਰੀ ਗੌਰਵ ਯਾਦਵ, ਆਈ.ਪੀ.ਐਸ., ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਰੇਸ਼ਨ ਪ੍ਰਹਾਰ ਫੇਜ਼-2 ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸ੍ਰੀ ਸਨੇਹਦੀਪ ਸ਼ਰਮਾ, ਆਈ.ਪੀ.ਐਸ., ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਜੀ ਦੀ ਅਗਵਾਈ ਅਤੇ ਸ੍ਰੀ ਸੁਰੇਂਦਰਾ ਲਾਂਬਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਜ਼ਿਲ੍ਹੇ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ, ਭੀੜ-ਭਾੜ ਵਾਲੇ ਬਾਜ਼ਾਰਾਂ ਅਤੇ ਸ਼ੱਕੀ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਤਰਨ ਤਾਰਨ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਅਤੇ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ।

ਇਸ ਸਪੈਸ਼ਲ ਅਭਿਆਨ ਦੌਰਾਨ 40 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਅਤੇ 30 ਵਾਂਟਿਡ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 508 ਗ੍ਰਾਮ ਹੈਰੋਇਨ ਅਤੇ ਇੱਕ 32 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਵਿਅਕਤੀਆਂ ਖ਼ਿਲਾਫ਼ ਪ੍ਰੀਵੈਂਟਿਵ ਕਾਰਵਾਈ ਵੀ ਕੀਤੀ ਗਈ ਹੈ।

ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਕਾਲੀਆਂ ਫਿਲਮਾਂ/ਜਾਲੀਆਂ ਵਾਲੇ ਵਾਹਨ, ਗੈਰ-ਕਾਨੂੰਨੀ ਹੂਟਰ, ਟੂ-ਵ੍ਹੀਲਰ ’ਤੇ ਟ੍ਰਿਪਲ ਰਾਈਡਿੰਗ, ਬਿਨਾਂ ਪੈਟਰਨ ਵਾਲੀਆਂ ਨੰਬਰ ਪਲੇਟਾਂ ਅਤੇ ਵਾਹਨਾਂ ਵਿੱਚ ਮਾਰੂ ਹਥਿਆਰਾਂ ਖ਼ਿਲਾਫ਼ ਸਖ਼ਤ ਚਲਾਨ ਕੀਤੇ ਜਾ ਰਹੇ ਹਨ।

ਤਰਨ ਤਾਰਨ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਕੋਈ ਸ਼ੱਕੀ ਗਤੀਵਿਧੀ ਜਾਂ ਲਾਵਾਰਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੰਜਾਬ ਪੁਲਿਸ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ 24 ਘੰਟੇ ਤੱਤਪਰ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰੱਖੇਗੀ।
Watch our YouTube video

Comments are closed.