ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ
ਤਰਨ ਤਾਰਨ ਵਿੱਚ ਹੁਣ ਤੱਕ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ, 10 ਲੱਖ ਰੁਪਏ ਤੱਕ ਦੇ ਇਲਾਜ ਦਾ ਲਾਭ
ਤਰਨ ਤਾਰਨ, 18 ਮਾਰਚ (ਨਵਦੀਪ ਸ਼ੰਟੀ):
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾ ਰਿਹਾ ਹੈ। ਬਲਾਕ ਪੱਧਰ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਲਾਜ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕਾਂ ਵਿੱਚ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਬਲਾਕਾਂ ਦੇ ਟੀਚੇ ਜਲਦੀ ਪੂਰੇ ਕੀਤੇ ਜਾਣ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਲਗਭਗ 60 ਹਜ਼ਾਰ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ‘ਤੇ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਆਮ ਲੋਕ ਆਪਣੀਆਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਮੁਫ਼ਤ ਜਾਂ ਰਿਆਯਤੀ ਇਲਾਜ ਕਰਵਾ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ।
News in English
Tarn Taran, March 18 (IANS):
Deputy Commissioner Rahul said that under the Mukhyamantri Swasthya Yojana being run by the Punjab Government in Tarn Taran district, the common people are continuously getting their health cards made.
He said that under this scheme, health insurance up to Rs 10 lakh is being provided to the people. People are being made aware about the scheme by the block level teams and camps are being organized regularly in this regard.
Civil Surgeon Dr. Dr. Gurpreet Singh Rai said that under this scheme, people are availing treatment in government hospitals as well as designated private hospitals. He said that instructions have been issued to all the SMOs to spread maximum awareness about the scheme among the people and the targets of the blocks should be completed at the earliest.
Deputy Medical Commissioner Dr. Rupam Chaudhary said that about 60,000 health cards have been made in Tarn Taran district so far. He said that people are being continuously motivated at sub-divisional hospitals and block levels so that the benefits of the scheme reach more and more people.
He said that through this scheme, common people can get free or subsidized treatment for their health related problems, which is giving them huge financial relief.
Comments are closed.