ਐਨ ਸੀ ਸੀ ਫੈਸਟ-2026 ਮੋਹਾਲੀ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ, ਕੈਡਿਟਾਂ ਦਾ ਸਨਮਾਨ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਐਨ ਸੀ ਸੀ ਕੈਡਿਟਾਂ ਵੱਲੋਂ ਦਿਖਾਇਆ ਗਿਆ ਹੁਨਰ, ਫੌਜ ਵਿੱਚ ਭਰਤੀ ਹੋਏ ਕੈਡਿਟਾਂ ਨੂੰ ਕੀਤਾ ਗਿਆ ਸਨਮਾਨਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੀ ਐਨ ਸੀ ਸੀ ਇਕਾਈ ਵੱਲੋਂ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ “ਐਨ ਸੀ ਸੀ ਫੈਸਟ-2026” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।
ਸਮਾਰੋਹ ਦੌਰਾਨ ਮੁੱਖ ਮਹਿਮਾਨ ਦਾ ਸਵਾਗਤ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਸਵਾਗਤੀ ਸ਼ਬਦਾਂ ਰਾਹੀਂ ਮਹਿਮਾਨਾਂ ਨੂੰ ਜੀ ਆਇਆ ਆਖਿਆ। ਪ੍ਰੋਗਰਾਮ ਦਾ ਸੰਚਾਲਨ ਐਨ ਸੀ ਸੀ ਅਫਸਰ ਲੈਫਟੀਨੈਂਟ ਸੁਖਵਿੰਦਰ ਸਿੰਘ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ।

ਇਸ ਮੌਕੇ ਐਨ ਸੀ ਸੀ ਕੈਡਿਟਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਡ੍ਰਿਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਕਾਫ਼ੀ ਪ੍ਰਭਾਵਿਤ ਕੀਤਾ।

ਸਮਾਰੋਹ ਦੌਰਾਨ ਕਾਲਜ ਦੇ ਉਹ ਕੈਡਿਟ, ਜੋ ਭਾਰਤੀ ਫੌਜ ਵਿੱਚ ਭਰਤੀ ਹੋਏ ਹਨ ਜਾਂ ਹੋਰ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨਿਤ ਕੈਡਿਟਾਂ ਵਿੱਚ ਦਿਲਪ੍ਰੀਤ ਸਿੰਘ, ਰਾਮ ਮੋਹਿਤ, ਜਸਪ੍ਰੀਤ ਸਿੰਘ, ਵਿਵੇਕ ਕੁਮਾਰ, ਕੁਨਾਲ, ਅਮਨਵੀਰ ਸਿੰਘ, ਵਿਸ਼ਾਲ ਕੁਮਾਰ, ਧਰਮਿੰਦਰ ਸਿੰਘ, ਕਮਲਪ੍ਰੀਤ ਸਿੰਘ, ਸਾਹਿਬਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਰੌਸ਼ਨ ਲਾਲ ਸ਼ਾਮਲ ਸਨ।

ਵਿਸ਼ੇਸ਼ ਤੌਰ ’ਤੇ ਸੀਨੀਅਰ ਅੰਡਰ ਅਫਸਰ ਅੰਮ੍ਰਿਤਪਾਲ ਸਿੰਘ, ਜੋ ਕਿ ਲੈਫਟੀਨੈਂਟ ਦੇ ਅਹੁਦੇ ’ਤੇ ਭਰਤੀ ਹੋਏ ਹਨ, ਨੂੰ ਮੁੱਖ ਮਹਿਮਾਨ ਵੱਲੋਂ ‘ਰੋਲ ਆਫ ਆਨਰ’ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਨਾਮ ਵੰਡ ਸਮਾਰੋਹ ਦੀ ਰਸਮ ਮੁੱਖ ਮਹਿਮਾਨ ਸ੍ਰੀ ਬਲਜੀਤ ਸਿੰਘ, ਡਿਪਟੀ ਲੇਬਰ ਕਮਿਸ਼ਨਰ, ਪੰਜਾਬ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਪ੍ਰੋ. ਸ਼ਰਨਜੀਤ ਸਿੰਘ (ਭੂਗੋਲ ਵਿਭਾਗ), ਪ੍ਰੋ. ਹਰਚਰਨ ਸਿੰਘ (ਫਾਈਨ ਆਰਟ ਵਿਭਾਗ), ਪ੍ਰੋ. ਜਗਤਾਰ ਸਿੰਘ (ਸਰੀਰਕ ਸਿੱਖਿਆ ਵਿਭਾਗ) ਅਤੇ ਡਾ. ਸਰਬਜੀਤ ਕੌਰ (ਹਿੰਦੀ ਵਿਭਾਗ) ਵੀ ਮੌਜੂਦ ਰਹੇ।

ਅੰਤ ਵਿੱਚ ਕਾਲਜ ਦੀ ਵਾਈਸ ਪ੍ਰਿੰਸੀਪਲ ਪ੍ਰੋ. ਗੁਨਜੀਤ ਕੌਰ ਵੱਲੋਂ ਮੁੱਖ ਮਹਿਮਾਨ ਅਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

Comments are closed.