ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦੇ ਪ੍ਰਾਇਮਰੀ ਵਿੰਗ ਵੱਲੋਂ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ

ਨੰਨੇ-ਮੁੰਨੇ ਵਿਦਿਆਰਥੀਆਂ ਨੇ ਕੈਪ-ਗਾਊਨ ਪਹਿਨ ਕੀਤੀ ਰੰਗਾਰੰਗ ਪ੍ਰਸਤੁਤੀ • ਡਿਗਰੀਆਂ ਵੰਡ ਕੇ ਕੀਤਾ ਸਨਮਾਨ

ਐਸ.ਏ.ਐਸ. ਨਗਰ, 24 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦੇ ਪ੍ਰਾਇਮਰੀ ਵਿੰਗ ਵੱਲੋਂ ਨੰਨੇ-ਮੁੰਨੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਖੂਬਸੂਰਤ ਪੋਸ਼ਾਕਾਂ ਅਤੇ ਕੈਪ-ਗਾਊਨ ਪਹਿਨੇ ਹੋਏ ਸਨ, ਜਿਸ ਨਾਲ ਸਮਾਗਮ ਦਾ ਮਾਹੌਲ ਬਹੁਤ ਹੀ ਖੁਸ਼ਗਵਾਰ ਬਣ ਗਿਆ। ਇਸ ਦੇ ਨਾਲ ਹੀ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨਾਂ ਦਾ ਮਨ ਮੋਹ ਲਿਆ।

ਇਸ ਦੌਰਾਨ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪੈਟਰਨ ਨੀਲਮ ਸਿੰਗਲਾ ਵੱਲੋਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂ.ਕੇ.ਜੀ. ਤੋਂ ਪਹਿਲੀ ਕਲਾਸ ਵਿੱਚ ਜਾਣ ਵਾਲੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੀ ਸੀ।

ਨੀਲਮ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੀ ਪਹਿਲੀ ਉਪਲਬਧੀ ਹੈ ਅਤੇ ਭਵਿੱਖ ਵਿੱਚ ਉਹ ਹੋਰ ਵੀ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਗ੍ਰੈਜੂਏਸ਼ਨ ਸੈਰਾਮਨੀ ਦਾ ਮਕਸਦ ਬੱਚਿਆਂ ਵਿੱਚ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਮਾਗਮ ਦੌਰਾਨ ਸੰਗੀਤ ਅਤੇ ਨਾਚ-ਗਾਣਿਆਂ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ।

Comments are closed.