29 ਮਾਰਚ ਨੂੰ ਕੁਰਾਲੀ ਅਨਾਜ ਮੰਡੀ ਵਿੱਚ ਭਾਜਪਾ ਦੀ ਵਿਸ਼ਾਲ ਰੈਲੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ ਸੰਬੋਧਨ

ਲਗਭਗ 2000 ਨੌਜਵਾਨ ਭਾਜਪਾ ਵਿੱਚ ਸ਼ਾਮਲ ਹੋਣਗੇ : ਰਣਜੀਤ ਸਿੰਘ ਗਿੱਲ

ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਮੋਰਿੰਡਾ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹਲਕਾ ਖਰੜ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਰਣਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 29 ਮਾਰਚ ਨੂੰ ਸ਼ਾਮ ਕਰੀਬ 4 ਵਜੇ ਕੁਰਾਲੀ ਦੀ ਰੋਪੜ ਰੋਡ ਸਥਿਤ ਅਨਾਜ ਮੰਡੀ ਵਿੱਚ ਭਾਜਪਾ ਵੱਲੋਂ ਇਕ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰੇਗੀ ਅਤੇ ਸੰਬੋਧਨ ਕਰੇਗੀ।

ਗਿੱਲ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਭਗ 2000 ਨੌਜਵਾਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣਗੇ, ਜਿਸ ਨਾਲ ਹਲਕਾ ਖਰੜ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਸ ਮੌਕੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਨਿਮੰਤਰਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਬਾਰੇ ਜਾਣਕਾਰੀ ਦਿੱਤੀ ਜਾਵੇ।

ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਰੈਲੀ ਖਰੜ ਇਲਾਕੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਬੁਨਿਆਦ ਸਾਬਤ ਹੋਵੇਗੀ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

News in English

S.A.S. Nagar (Mohali), March 27, Pushpinder Singh : A meeting of senior leaders and workers of the Bharatiya Janata Party (BJP) was held at a private hotel on Morinda Road under the chairmanship of senior leader of Kharar constituency Ranjit Singh Gill.

Talking to media persons during the meeting, Ranjit Singh Gill said that on March 29 at around 4 pm, the BJP would organise a massive rally at Anaj Mandi on Ropar Road in Kurali.

He said that Haryana Chief Minister Naib Singh Saini, Punjab BJP state president Sunil Jakhar and working president Ashwani Sharma and other senior leadership would attend and address the rally.

Gill claimed that around 2000 youths and leaders of various parties will join the BJP on this occasion, impressed by the pro-people policies of the central government, which will further strengthen the party in Kharar constituency.

He further said that there is a lot of enthusiasm among the party workers about the rally and preparations are in full swing to ensure the attendance of a large number of people. On this occasion, the achievements of the Central Government will also be made available to the people.

Ranjit Singh Gill said that people are being invited to join the rally by forming different teams in the villages and urban areas of Kharar constituency. He appealed to the party workers to go door-to-door and inform the people about the rally.

Other leaders also shared their views on the occasion and said that the rally would further strengthen the BJP in Kharar area and would prove to be a strong foundation for the forthcoming elections. A large number of youth were present during the meeting.

Comments are closed.