ਪੀ ਆਰ ਟੀ ਸੀ ਮੁਲਾਜ਼ਮਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਆਗਾਜ਼: ਬਲਤੇਜ ਪੰਨੂ ਤੇ ਹਰਪਾਲ ਜੁਨੇਜ ।

ਦੋ ਰੋਜ਼ਾ ਕੈਂਪ ਰਾਹੀਂ ਵੱਡੀ ਰਾਹਤ | ਪ੍ਰਤੀ ਪਰਿਵਾਰ 10 ਲੱਖ ਤੱਕ ਮੁਫ਼ਤ ਕੈਸ਼ਲੈਸ ਇਲਾਜ ਦੀ ਸਹੂਲਤ

ਪਟਿਆਲਾ, 1 ਅਪ੍ਰੈਲ (ਸੁਸ਼ੀਲ ਕੁਮਾਰ):
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਅਤੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਯੋਜਨਾ ਇੱਕ ਇਤਿਹਾਸਕ ਕਦਮ ਹੈ। ਇਸ ਦੌਰਾਨ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਅਤੇ ਬਲਵਿੰਦਰ ਸਿੰਘ ਝਾੜਵਾਂ (ਵਾਈਸ ਚੇਅਰਮੈਨ) ਵੀ ਮੌਜੂਦ ਸਨ।
ਸ੍ਰੀ ਬਲਤੇਜ ਪੰਨੂ ਨੇ ਦੱਸਿਆ ਕਿ ਪੀ ਆਰ ਟੀ ਸੀ ਨੂੰ ਇੱਕ ਪਰਿਵਾਰ ਵਜੋਂ ਮੰਨਦੇ ਹੋਏ, ਸੇਵਾ ਕਰ ਰਹੇ ਅਤੇ ਰਿਟਾਇਰ ਹੋ ਚੁੱਕੇ ਮੁਲਾਜ਼ਮਾਂ ਲਈ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਚੇਅਰਮੈਨ ਹਰਪਾਲ ਜੁਨੇਜਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਹੈ ਅਤੇ ਕੱਲ੍ਹ ਵੀ ਜਾਰੀ ਰਹੇਗਾ ਤਾਂ ਜੋ ਵੱਧ ਤੋਂ ਵੱਧ ਮੁਲਾਜ਼ਮ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਜਾ ਰਹੇ ਹਨ, ਜਿਸ ਨਾਲ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸਾਰੇ ਟੈਸਟ ਵੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਲਗਭਗ 900 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਐਮਪੈਨਲ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਵੀ ਇਹ ਸਹੂਲਤ ਉਪਲਬਧ ਹੈ।
ਸ੍ਰੀ ਪੰਨੂ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਕਰੀਬ 30 ਲੱਖ ਲੋਕ ਆਪਣੇ ਹੈਲਥ ਕਾਰਡ ਬਣਵਾ ਚੁੱਕੇ ਹਨ ਅਤੇ ਯੋਜਨਾ ਦਾ ਵੱਡੇ ਪੱਧਰ ‘ਤੇ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇੱਕ ਮਾਡਲ ਸੂਬੇ ਵਜੋਂ ਉਭਰ ਰਿਹਾ ਹੈ, ਜਿੱਥੇ ਲੋਕਾਂ ਨੂੰ ਕੈਸ਼ਲੈਸ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਇਹ ਸਿਹਤ ਕਾਰਡ ਮੁਲਾਜ਼ਮਾਂ ਲਈ “ਸੰਜੀਵਨੀ ਬੂਟੀ” ਵਾਂਗ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਲੱਖਾਂ ਪਰਿਵਾਰਾਂ ਲਈ ਵੱਡੀ ਰਾਹਤ ਲਿਆਏਗੀ ਅਤੇ ਹੁਣ ਤੱਕ 30 ਲੱਖ ਤੋਂ ਵੱਧ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ 65 ਲੱਖ ਪਰਿਵਾਰਾਂ ਦੇ ਹੈਲਥ ਕਾਰਡ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਯੋਜਨਾ ਲਈ ਕੋਈ ਜਟਿਲ ਸ਼ਰਤ ਨਹੀਂ ਹੈ—ਸਿਰਫ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ।
ਇਸ ਮੌਕੇ ਬਿਕਰਮਜੀਤ ਸਿੰਘ ਸ਼ੇਰਗਿੱਲ (ਮੈਨੇਜਿੰਗ ਡਾਇਰੈਕਟਰ), ਨਵਦੀਪ ਕੁਮਾਰ (ਵਧੀਕ ਮੈਨੇਜਿੰਗ ਡਾਇਰੈਕਟਰ), ਮਨਿੰਦਰਪਾਲ ਸਿੰਘ ਸਿੱਧੂ (ਜੀਐਮ), ਜਤਿੰਦਰਪਾਲ ਸਿੰਘ ਗਰੇਵਾਲ (ਕਾਰਜਕਾਰੀ ਇੰਜੀਨੀਅਰ), ਅਮਨਵੀਰ ਸਿੰਘ ਟਿਵਾਣਾ (ਜੀਐਮ), ਵਿਕੀ ਘਨੌਰ, ਗੁਰਵਿੰਦਰ ਸਿੰਘ ਸ਼ੰਟੀ, ਰਵਿੰਦਰ ਪਾਲ ਸਿੰਘ, ਪ੍ਰਿੰਸ ਲਾਂਬਾ, ਵੀਰਪਾਲ ਕੌਰ, ਮਹਿੰਦਰ ਮੋਹਨ ਸਿੰਘ, ਸੰਦੀਪ ਬੰਧੂ, ਗੱਜਣ ਸਿੰਘ, ਜਸਵਿੰਦਰ ਸਿੰਘ ਰਿੰਪਾ, ਰਾਹੁਲ ਮਹਿਤਾ, ਸਿਮਰਨ ਗਰੇਵਾਲ, ਮੌਂਟੀ ਗਰੋਵਰ, ਨਵਨੀਤ ਰਾਜਬੀਰ ਸਿੰਘ ਚਾਹਲ, ਸੁਸ਼ੀਲ, ਅਮਿਤ ਵਿਕੀ, ਰਿਸ਼ਵ ਰਾਜਪੂਤ ਅਤੇ ਸ਼ੁਭਮ ਭਟਨਾਗਰ ਸਮੇਤ ਹੋਰ ਵੀ ਹਾਜ਼ਰ ਸਨ।

Our YouTube video

Comments are closed.