ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਸਜ਼ਾ ਦੇਣ ‘ਚ ਨਾਕਾਮ ਰਹੀ ਮੌਜੂਦਾ ਸਰਕਾਰ: ਨਨਹੇੜੀਆਂ

ਬਸਪਾ ਵੱਲੋਂ ਵਿਸਾਖੀ ‘ਤੇ ਵਿਸ਼ਾਲ ਮਾਰਚ ਦਾ ਐਲਾਨ, ਸਰਕਾਰ ਤੋਂ ਜਵਾਬ ਮੰਗਣ ਦੀ ਤਿਆਰੀ

ਮੋਹਾਲੀ, 6 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਪੰਜਾਬ ਸਰਕਾਰ ਹੁਣ ਇਸ ਮਾਮਲੇ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸਰਦਾਰ ਰਾਜਿੰਦਰ ਸਿੰਘ ਨਨਹੇੜੀਆਂ ਨੇ ਇਕ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਨਵੇਂ ਕਾਨੂੰਨ ਬਣਾਉਣ ਦੇ ਨਾਂ ‘ਤੇ ਗੁਮਰਾਹ ਕਰ ਰਹੀ ਹੈ, ਜਦਕਿ ਪਹਿਲਾਂ ਵੀ ਇਸ ਤਰ੍ਹਾਂ ਦੇ ਕਾਨੂੰਨ ਬਣ ਚੁੱਕੇ ਹਨ ਪਰ ਅਜੇ ਤੱਕ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਅਜੇ ਤੱਕ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਨਨਹੇੜੀਆਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਮੌਜੂਦਾ ਮੁੱਖ ਮੰਤਰੀ ਨੇ ਵੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਮਲੇ ‘ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਉਠਾਉਣ ਵਾਲੇ ਵਿਧਾਇਕ ਸ੍ਰੀ ਵਿਜੇ ਕੁਮਾਰ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਐਲਾਨ ਕੀਤਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਦੇ ਦਿਨ ਮੌਜੂਦਾ ਸਰਕਾਰ ਤੋਂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਬਾਰੇ ਜਵਾਬ ਮੰਗਿਆ ਜਾਵੇਗਾ। ਇਸ ਸਬੰਧੀ ਵਿਸ਼ਾਲ ਮਾਰਚ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪਿੰਡ ਖੁਆਸਪੁਰ ਤੋਂ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੱਕ ਕੱਢਿਆ ਜਾਵੇਗਾ।

News in English

Mohali, April 6 (Pushpinder Singh Kurali):
The Punjab government, which came to power promising to punish those responsible for the sacrilege of Sri Guru Granth Sahib Ji, has failed to deliver on its commitment. These views were expressed by Bahujan Samaj Party (BSP) Punjab General Secretary Sardar Rajinder Singh Nanherian in a written press statement.
He said that the current government is misleading people by talking about bringing new laws, whereas such laws have already been framed earlier but have not been implemented till date. He alleged that no accused in sacrilege cases has been punished so far.
Nanherian further stated that four years ago, the present Chief Minister also politicized the issue of Sri Guru Granth Sahib Ji and misled the public. He also pointed out that MLA Vijay Kumar Pratap Singh, who had strongly advocated for punishment of the accused, was suspended from the party.
He announced that the Bahujan Samaj Party will seek answers from the government on April 13, on the occasion of Baisakhi, regarding the failure to punish the accused even after four years. A massive march will be organized from Sahib Shri Kanshi Ram Ji’s native village Khawas Pur to Sri Anandpur Sahib to demand justice.

Comments are closed.