ਗੁਰਸੇਵਕ ਸਿੰਘ ਔਲਖ ਵੱਲੋਂ ਲਗਾਤਾਰ ਲੋਕਾਂ ਨਾਲ ਮੁਲਾਕਾਤ, ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ

ਸੋਮਵਾਰ ਤੋਂ ਸ਼ੁਕਰਵਾਰ ਤੱਕ ਦਫਤਰ ਵਿੱਚ ਰਹਾਂਗਾ ਲੋਕਾਂ ਲਈ ਹਾਜ਼ਰ – ਗੁਰਸੇਵਕ ਸਿੰਘ ਔਲਖ

ਤਰਨ ਤਾਰਨ (ਨਵਦੀਪ ਸ਼ੰਟੀ): ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਵੱਲੋਂ ਆਪਣੇ ਦਫਤਰ ਵਿੱਚ ਰੋਜ਼ਾਨਾ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ ਦਫਤਰ ਵਿਖੇ ਗੁਰਸੇਵਕ ਸਿੰਘ ਔਲਖ ਵੱਲੋਂ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਦੌਰਾਨ ਕਈ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ ਗਿਆ।

ਇਸ ਮੌਕੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਮੇਰੇ ਹਲਕੇ ਦੇ ਕਿਸੇ ਵੀ ਵਾਸੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸੋਮਵਾਰ ਤੋਂ ਸ਼ੁਕਰਵਾਰ ਤੱਕ ਮੇਰੇ ਦਫਤਰ ਵਿੱਚ ਆ ਕੇ ਮੈਨੂੰ ਮਿਲ ਸਕਦਾ ਹੈ।
ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ

ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਮੁੜ ਪਟੜੀ ‘ਤੇ ਲਿਆਉਣ ਲਈ ਕੁਝ ਸਮਾਂ ਲੱਗੇਗਾ।

ਉਨ੍ਹਾਂ ਅਪੀਲ ਕੀਤੀ ਕਿ ਸਾਰੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।

Leave A Reply