ਬੇਅਦਬੀ ਕਾਨੂੰਨ ਬਣਾਉਣ ’ਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ – ਕੌਂਸਲਰ ਸਰਬਜੀਤ ਸਿੰਘ ਭੁੱਲਰ

ਨਵੇਂ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਲੱਗੇਗੀ ਰੋਕ, ਦੋਸ਼ੀਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ

ਤਰਨ ਤਾਰਨ (ਨਵਦੀਪ ਸ਼ੰਟੀ): ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਨਾਲ ਸਾਰੇ ਧਰਮਾਂ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਸ਼ੰਸਾ ਕਰ ਰਹੇ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਸਰਬਜੀਤ ਸਿੰਘ ਭੁੱਲਰ ਵੱਲੋਂ PRO99 ਦੀ ਟੀਮ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਣਨ ਨਾਲ ਹੁਣ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਿਸੇ ਵੀ ਧਾਰਮਿਕ ਗ੍ਰੰਥ ਦਾ ਸਹਾਰਾ ਲੈਣ ਤੋਂ ਪਹਿਲਾਂ ਕਈ ਵਾਰ ਸੋਚੇਗਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਰੋਕ ਲੱਗੇਗੀ।

ਉਨ੍ਹਾਂ ਹੋਰ ਦੱਸਿਆ ਕਿ ਇਸ ਕਾਨੂੰਨ ਦੇ ਅਧੀਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਦਾ ਹੈ ਤਾਂ ਉਸ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇਗੀ ਅਤੇ ਉਸ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Leave A Reply