ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਅਤੇ ਸਾਕਸ਼ੀ ਗੁਪਤਾ ਵੱਲੋਂ ਕੰਚਨਪ੍ਰੀਤ ਕੌਰ ਦਾ ਘਰ ਆਉਣ ‘ਤੇ ਗਰਮਜੋਸ਼ੀ ਨਾਲ ਸਵਾਗਤ
ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਸਥਿਤੀ ਵਿੱਚ, ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਤੰਗ: ਬੀਬੀ ਕੰਚਨਪ੍ਰੀਤ ਕੌਰ
ਤਰਨਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ)
ਪ੍ਰਸਿੱਧ ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਸੀਏ ਅਤੇ ਸਾਕਸ਼ੀ ਗੁਪਤਾ ਸੀਏ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਦਾ ਹਾਲ-ਚਾਲ ਪੁੱਛਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਹਲਕੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਪ੍ਰਸ਼ਾਸਨਿਕ ਢਿੱਲ-ਮੱਠ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਹਲਕੇ ਵਿੱਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ।
ਬੀਬੀ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਲਈ ਚੱਟਾਨ ਵਾਂਗ ਖੜ੍ਹਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਤਰਨਤਾਰਨ ਦੇ ਸੂਝਵਾਨ ਵੋਟਰ ਆਉਣ ਵਾਲੀਆਂ ਚੋਣਾਂ ਵਿੱਚ ਇੱਕ ਵਾਰ ਫਿਰ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਦਾ ਸਮਰਥਨ ਕਰਨਗੇ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੱਸਦੀਆਂ ਹਨ ਕਿ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਵੱਡਾ ਉਤਸ਼ਾਹ ਹੈ ਅਤੇ ਭਵਿੱਖ ਪੰਥਕ ਪਾਰਟੀ ਦਾ ਹੈ।
ਇਸ ਮੌਕੇ ਕੌਂਸਲਰ ਮਨੋਜ ਅਗਨੀਹੋਤਰੀ, ਕੌਂਸਲਰ ਸੰਜੀਵ ਕੁੰਦਰਾ, ਸੰਦੀਪ ਕੁਮਾਰ ਸੋਨੂ ਦੋਦੇ, ਕੁਲਦੀਪ ਸਿੰਘ ਸ਼ਹਿਰੀ ਪ੍ਰਧਾਨ, ਸਮਾਜ ਸੇਵਕ ਸੰਜੀਵ ਕੁਮਾਰ, ਚਿਰੰਤਨ ਗੁਪਤਾ ਹਨੀ, ਹਰਜਿੰਦਰ ਘੁੱਗੀ, ਸਤਿੰਦਰ ਸੋਨੀ ਪਾਲਾ (ਬੈਲਜੀਅਮ) ਅਤੇ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।
ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚਣ ‘ਤੇ ਬੀਬੀ ਕੰਚਨਪ੍ਰੀਤ ਕੌਰ ਦਾ ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ, ਉਨ੍ਹਾਂ ਦੀ ਪਤਨੀ ਸਾਕਸ਼ੀ ਗੁਪਤਾ, ਚਿਰੰਤਨ ਗੁਪਤਾ ਹਨੀ ਅਤੇ ਸੰਜੀਵ ਕੁਮਾਰ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ।
Comments are closed.