ਮਿਉਂਸੀਪਲ ਚੋਣਾਂ ਦੇ ਐਲਾਨ ਦਾ ਕਾਂਗਰਸ ਵੱਲੋਂ ਸਵਾਗਤ, ਸੂਬੇ ਭਰ ‘ਚ ਸ਼ਾਨਦਾਰ ਪ੍ਰਦਰਸ਼ਨ ਦਾ ਦਾਅਵਾ

ਰਾਜਾ ਵੜਿੰਗ ਨੇ ਅਫ਼ਸਰਾਂ ਅਤੇ ਪੁਲਿਸ ਨੂੰ ਨਿਰਪੱਖਤਾ ਨਾਲ ਡਿਊਟੀ ਨਿਭਾਉਣ ਦੀ ਦਿੱਤੀ ਨਸੀਹਤ, ਕਿਹਾ- ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ

✍️
ਚੰਡੀਗੜ੍ਹ, 11 ਮਈ:(ਕਰਨੈਲ ਜੀਤ)
ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਮਿਉਂਸੀਪਲ ਚੋਣਾਂ ਦੇ ਐਲਾਨ ਦਾ ਪੰਜਾਬ ਕਾਂਗਰਸ ਵੱਲੋਂ ਸਵਾਗਤ ਕੀਤਾ ਗਿਆ । ਪਾਰਟੀ ਨੇ ਭਰੋਸਾ ਜਤਾਇਆ ਹੈ ਕਿ ਇਹਨਾਂ ਚੋਣਾਂ ਵਿੱਚ ਕਾਂਗਰਸ ਨੂੰ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਮਿਲਣਗੇ।

ਇੱਥੇ ਜਾਰੀ ਇਕ ਬਿਆਨ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਐਲਾਨ ਦਾ ਕਾਂਗਰਸ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਦੇ ਵੋਟਰ ਇਸ ਵਾਰ ਕਾਂਗਰਸ ਦੇ ਹੱਕ ਵਿੱਚ ਫ਼ੈਸਲਾ ਦੇਣਗੇ।

ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਥਾਨਕ ਚੋਣਾਂ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਨੇ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਕੰਮ ਕੀਤਾ ਸੀ, ਜਿਸ ਕਾਰਨ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਹੋਏ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਹੁਣ 2026 ਦੀਆਂ ਵਿਧਾਨ ਸਭਾ ਚੋਣਾਂ ਲਈ ਨੌਂ ਮਹੀਨਿਆਂ ਤੋਂ ਵੀ ਘੱਟ ਸਮਾਂ ਬਚਿਆ ਹੈ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਅਧਿਕਾਰੀ ਵੱਲੋਂ ਪੱਖਪਾਤ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣਾ ਫਰਜ਼ ਨਿਭਾਉਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਮਿਉਂਸੀਪਲ ਚੋਣਾਂ ਉਸਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੀਆਂ।

News in English

Karnal Jeet
Chandigarh, May 11:
Punjab Congress has welcomed the announcement of municipal elections scheduled for May 26 and expressed confidence that the party will secure impressive results across the state.
In a statement issued here, Punjab Congress President Amarinder Singh Raja Warring said that the party welcomes the announcement of local body elections by the Punjab State Election Commission. He said the party is fully confident that voters across Punjab will vote in favor of Congress this time.
Appealing to the Election Commission, he said the elections should be conducted in a completely free, fair, and transparent manner. He alleged that during previous local body elections, the local administration and police had worked in favor of the ruling party, raising serious questions over the fairness of the election process.
Raja Warring said that less than nine months are left for the 2026 Assembly elections and it is certain that Congress will form the government in the state. He warned that any officer found showing bias or indulging in high-handedness would not be spared.
He advised all police and administrative officers to perform their duties honestly and sincerely without fear or favoritism. He added that the countdown for the present government has already begun and the municipal elections would prove to be the final nail in its coffin.

Comments are closed.