ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ

ਮੈਨਸਟਰੁਅਲ ਹਾਈਜੀਨ ਦਿਵਸ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਤਰਨ ਤਾਰਨ, 30 ਮਈ (ਰਿਪੋਰਟ: ਨਵਦੀਪ ਸ਼ੈਂਟੀ):
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਮੈਨਸਟਰੁਅਲ ਹਾਈਜੀਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਸਮੇਂ ਦੌਰਾਨ ਰੋਜ਼ਾਨਾ ਇਸ਼ਨਾਨ ਕਰਨਾ, ਸਾਫ਼-ਸੁਥਰੇ ਸੈਨਟਰੀ ਪੈਡ ਦੀ ਵਰਤੋਂ ਕਰਨੀ, ਹਰ 4 ਤੋਂ 6 ਘੰਟਿਆਂ ਬਾਅਦ ਪੈਡ ਬਦਲਣਾ ਅਤੇ ਵਰਤੇ ਹੋਏ ਪੈਡ ਨੂੰ ਸਹੀ ਤਰੀਕੇ ਨਾਲ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਅਤੇ ਪੌਸ਼ਟਿਕ ਅਹਾਰ ਦੇ ਨਾਲ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ ਮਹਾਂਵਾਰੀ ਆਉਣਾ ਇੱਕ ਕੁਦਰਤੀ ਪ੍ਰਕਿਰਿਆ ਹੈ ਅਤੇ ਮਾਪਿਆਂ ਨੂੰ ਆਪਣੀਆਂ ਬੱਚੀਆਂ ਨਾਲ ਇਸ ਵਿਸ਼ੇ ‘ਤੇ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ।

ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਜੇਕਰ ਮਹਾਂਵਾਰੀ ਲੰਬੇ ਸਮੇਂ ਤੱਕ ਆਵੇ, ਖੂਨ ਜ਼ਿਆਦਾ ਪਏ, ਘੱਟ ਹੋ ਜਾਵੇ ਜਾਂ ਬਿਲਕੁਲ ਬੰਦ ਹੋ ਜਾਵੇ, ਯੂ.ਟੀ.ਆਈ. ਇਨਫੈਕਸ਼ਨ ਜਾਂ ਖੂਨ ਦੀ ਕਮੀ ਵਰਗੀਆਂ ਸਮੱਸਿਆਵਾਂ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਇਸ ਲਈ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਰਜਨੀ ਸ਼ਰਮਾ ਸਕੂਲ ਹੈਲਥ ਕੋਆਰਡੀਨੇਟਰ, ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਮੈਂਬਰ ਹਾਜ਼ਰ

Comments are closed.