ਮੋਰਿੰਡਾ ਵਿੱਚ ਸ਼ਿਵ ਜੀ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਭਵਿਆ ਸ਼ੋਭਾ ਯਾਤਰਾ ਕੱਢੀ ਗਈ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਹੋਈਆਂ
ਵਿਜ਼ਨ ਪੰਜਾਬ 24 ਨਿਊਜ਼ / ਕਰਨੈਲ ਜੀਤ
ਮੋਰਿੰਡਾ: ਪੁਰਾਤਨ ਸ਼ਿਵ ਮੰਦਰ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਿਵ ਜੀ ਮਹਾਰਾਜ ਦੇ ਜਨਮ ਦਿਹਾੜੇ ਅਤੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ’ਤੇ ਅੱਜ ਭਵਿਆ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿੱਚ ਇਲਾਕੇ ਦੇ ਲੋਕਾਂ ਨੇ ਫਿਰਕਾਪ੍ਰਸਤੀ ਤੋਂ ਉੱਪਰ ਉਠ ਕੇ ਸਭ ਧਰਮਾਂ ਅਤੇ ਜਾਤਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਸੀ ਭਾਈਚਾਰੇ ਅਤੇ ਇਕਤਾ ਦਾ ਸੁੰਦਰ ਸੰਦੇਸ਼ ਦਿੱਤਾ।
ਸ਼ਹਿਰ ਦੇ ਸਾਰੇ ਮੰਦਰਾਂ ਨੂੰ ਮਹਾਂਸ਼ਿਵਰਾਤਰੀ ਦੇ ਮੌਕੇ ਖੂਬਸੂਰਤੀ ਨਾਲ ਸਜਾਇਆ ਗਿਆ ਸੀ। ਇਹ ਸ਼ੋਭਾ ਯਾਤਰਾ ਸ਼ਿਵ ਮੰਦਰ ਮੋਰਿੰਡਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਸ਼ਿਵ ਮੰਦਰ ਵਿਖੇ ਸਮਾਪਤ ਹੋਈ। ਇਸ ਦੌਰਾਨ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਸੁੰਦਰ ਅਤੇ ਆਕਰਸ਼ਕ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਗਾਏ ਗਏ ਅਤੇ ਸਵਾਗਤੀ ਗੇਟ ਲਗਾ ਕੇ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਸ਼ਿਵ ਭਜਨ ਗਾ ਕੇ ਅਤੇ ਨੱਚਦੇ ਹੋਏ ਸ਼ਰਧਾ ਪ੍ਰਗਟ ਕੀਤੀ ਗਈ।
ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਵਿਜੇ ਕੁਮਾਰ ਟਿੰਕੂ,
ਭਾਜਪਾ ਦੀ ਸੀਨੀਅਰ ਆਗੂ ਅਮਨਪ੍ਰੀਤ ਕੌਰ ਰਾਏ, ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ, ਕੌਂਸਲਰ ਹਰਜੀਤ ਸਿੰਘ ਸੋਢੀ, ਰਾਜਪ੍ਰੀਤ ਸਿੰਘ ਰਾਜ਼ੀ, ਹਰਸ਼ ਕੋਹਲੀ, ਸੰਜੀਵ ਕੁਮਾਰ ਸੂਦ, ਜਤਿੰਦਰ ਕੁਮਾਰ ਗੂੰਬਰ, ਰਾਧੇ ਸ਼ਿਆਮ ਸ਼ਰਮਾ, ਜਸਪਾਲ ਰਾਣਾ, ਸੰਦੀਪ ਕੁਮਾਰ ਸੋਨੂੰ, ਅਜੇ ਰਾਣਾ, ਚਮਨ ਲਾਲ, ਦਿਨੇਸ਼ ਕੁਮਾਰ ਚੀਕਾ ਅਤੇ ਸੋਨੂੰ ਚੌਧਰੀ ਸਮੇਤ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।
Watch our YouTube video
Comments are closed.