ਮੋਰਿੰਡਾ, ਬਾਬਾ ਬਲਵੀਰ ਸਿੰਘ ਧਿਆਨੁ ਮਾਜਰੇ ਵਾਲੀਆਂ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰਾ ਅਤੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿਠੀ ਯਾਦ ਵਿੱਚ , ਗੁਰਦੁਆਰਾ ਭੋਰਾ ਸਾਹਿਬ ਤਪ ਸਥਾਨ ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਂ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲਾਨਾ ਧਾਰਮਿਕ ਸਮਾਗਮ ਵਿੱਚ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ,ਬਾਬਾ ਸੁਰਿੰਦਰ ਪਾਲ ਸੋਢੀ ਮੋਰਿੰਡੇ ਵਾਲੇ ,ਬਾਬਾ ਜਸਕਰਨ ਸਿੰਘ, ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ, ਬਾਬਾ ਸੰਤ ਸਿੰਘ ਅਮਰਾਲੇ ਵਾਲੇ ਅਤੇ ਬਾਬਾ ਅਵਤਾਰ ਸਿੰਘ ਸਲੇਮਪੁਰ ਆਦਿ ਨੇ ਅਪਣੇ ਜਥਿਆਂ ਸਮੇਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਬਲਵੀਰ ਸਿੰਘ ਧਿਆਨੁ ਮਾਜਰੇ ਵਾਲੀਆਂ ਨੇ ਸੰਗਤਾਂ ਨੂੰ ਗੁਰੂ ਵਲੋਂ ਦਰਸਾਏ ਮਾਰਗ ਤੇ ਚਲਣ ਨਾਮ ਜੱਪਣ, ਵੰਡ ਛਕਣ ਅਤੇ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੇ ਰਾਗੀ ਅਤੇ ਢਾਡੀ ਜਥਿਆਂ ਅਤੇ ਪਤਵੰਤੇ ਸੱਜਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਖ ਵੱਖ ਸ਼ਰਧਾਲੂਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਚਾਹ ਪਕੌੜਿਆਂ, ਜਲੇਬੀਆਂ, ਅਤੇ ਪ੍ਰਸ਼ਾਦੇ ਦੇ ਅਨੇਕਾਂ ਲੰਗਰ ਲਗਾਏ ਹੋਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇਰਦ ਗਿਰਦ ਖਿਡੋਣੇ, ਖਾਣ ਪੀਣ ਅਤੇ ਹੋਰ ਘਰੇਲੂ ਸਾਮਾਨ ਆਦਿ ਦੀਆਂ ਅਨੇਕਾਂ ਦੁਕਾਨਾਂ ਲਗੀਆਂ ਹੋਈਆਂ ਸਨ। ਇਸ ਮੌਕੇ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।
Watch our Youtube Video
Comments are closed.