ਏ.ਡੀ.ਸੀ. ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿਟਡ ਦਾ ਟਰੈਵਲ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ

ਨਿਯਮਾਂ ਦੀ ਉਲੰਘਣਾ, ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਨੋਟਿਸ ਦਾ ਜਵਾਬ ਨਾ ਦੇਣ ਕਾਰਨ ਕਾਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ, (ਪੁਸ਼ਪਿੰਦਰ ਸਿੰਘ ਕੁਰਾਲੀ)

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਆਫਿਸ ਨੰ: 19-20, ਛੇਵੀਂ ਮੰਜ਼ਿਲ, ਸੁਸ਼ਮਾ ਇਨਫਿਨੀਅਮ, ਚੰਡੀਗੜ੍ਹ ਅੰਬਾਲਾ ਹਾਈਵੇ, ਜ਼ੀਰਕਪੁਰ, ਤਹਿਸੀਲ ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਪ੍ਰਭਸਿਮਰਨ ਸਿੰਘ ਮਾਨ ਪੁੱਤਰ ਸ੍ਰੀ ਜਵੰਤ ਸਿੰਘ ਮਾਨ ਅਸਲੀ ਮਕਾਨ ਨੰ: 1/535, ਹਰਗੋਬਿੰਦਪੁਰਾ, ਤੇਜਾ ਸਿੰਘ ਗਲੀ, ਵਡਾਲੀ ਰੋਡ, ਛਰਹੇਟਾ, ਅਮ੍ਰਿਤਸਰ-143001 ਹੁਣ ਫਲੈਟ ਨੰ: 902, ਟਾਵਰ 16, ਸਵੀਤਰੀ ਗ੍ਰੀਨ, ਵੀ.ਆਈ.ਪੀ ਰੋਡ ਜ਼ੀਰਕਪੁਰ, ਤਹਿਸੀਲ ਡੇਰਾਬਸੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 637/ਆਈ.ਸੀ. ਮਿਤੀ 26.12.2023 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 25.12.2028 ਤੱਕ ਵੈਲਿਡ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਨੂੰ ਜਾਰੀ ਲਾਇਸੰਸ ਨੰਬਰ 637/ਆਈ.ਸੀ. ਮਿਤੀ 26.12.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Comments are closed.