ਰਾਜਪੁਰਾ ਵਿੱਚ ਸੋਸ਼ਲ ਮੀਡੀਆ ‘ਤੇ ਥਾਣਾ ਸਦਰ ਵਿੱਚ ਧਮਾਕੇ ਦੀ ਇੱਕ ਵੀਡੀਓ
ਪੁਲਿਸ ਵੱਲੋਂ ਥਾਣੇ ਦੀ ਬਰੀਕੀ ਨਾਲ ਚੈਕਿੰਗ ਸ਼ਹਿਰ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਰਾਜਪੁਰਾ, 18 ਫਰਵਰੀ 2026 (ਸੁਸੀਲ ਕੁਮਾਰ)
ਰਾਜਪੁਰਾ ਵਿੱਚ ਸੋਸ਼ਲ ਮੀਡੀਆ ‘ਤੇ ਥਾਣਾ ਸਦਰ ਵਿੱਚ ਧਮਾਕੇ ਦੀ ਇੱਕ ਵੀਡੀਓ ਅਤੇ ਪੋਸਟ ਵਾਇਰਲ ਹੋਣ ਨਾਲ ਕੁਝ ਸਮੇਂ ਲਈ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਲੋਕਾਂ ਦੇ ਮਨ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਉੱਠਣ ਲੱਗੇ, ਪਰ ਪੁਲਿਸ ਦੀ ਤੁਰੰਤ ਕਾਰਵਾਈ ਨੇ ਸਥਿਤੀ ਨੂੰ ਸਪੱਸ਼ਟ ਕਰ ਦਿੱਤਾ।
ਡੀਐਸਪੀ ਮਨਜੀਤ ਸਿੰਘ ਦੀ ਅਗਵਾਈ ਵਿੱਚ ਅਤੇ ਐਸਐਚਓ ਕਿਰਪਾਲ ਸਿੰਘ ਦੇ ਨਾਲ ਪੁਲਿਸ ਟੀਮ ਵੱਲੋਂ ਥਾਣਾ ਸਦਰ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕੇ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਹਰ ਕੋਨੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੂੰ ਕੋਈ ਵੀ ਸ਼ੱਕੀ ਚੀਜ਼ ਜਾਂ ਘਟਨਾ ਨਹੀਂ ਮਿਲੀ ਅਤੇ ਥਾਣਾ ਬਿਲਕੁਲ ਸੁਰੱਖਿਤ ਪਾਇਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਮਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਧਮਾਕੇ ਦੀ ਪੋਸਟ ਪੂਰੀ ਤਰ੍ਹਾਂ ਫੇਕ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਖੁਦ ਮੌਕੇ ‘ਤੇ ਪਹੁੰਚ ਕੇ ਹਰ ਪੱਖ ਤੋਂ ਜਾਂਚ ਕੀਤੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਟਨਾ ਦੀ ਪੁਸ਼ਟੀ ਨਹੀਂ ਹੋਈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਕੇਵਲ ਅਧਿਕਾਰਿਕ ਜਾਣਕਾਰੀ ‘ਤੇ ਹੀ ਭਰੋਸਾ ਕਰਨ। ਪੁਲਿਸ ਹਰ ਵੇਲੇ ਲੋਕਾਂ ਦੀ ਸੁਰੱਖਿਆ ਲਈ ਮੁਸਤੈਦ ਹੈ ਅਤੇ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
Comments are closed.